For the best experience, open
https://m.punjabitribuneonline.com
on your mobile browser.
Advertisement

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ

09:35 AM Jan 17, 2024 IST
ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਜਲੰਧਰ, 16 ਜਨਵਰੀ
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਆਨਲਾਈਨ ਮੀਟਿੰਗ ਫਰੰਟ ਦੇ ਕਨਵੀਨਰ ਸਾਥੀ ਰਣਜੀਤ ਸਿੰਘ ਰਾਣਵਾ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਸਤੀਸ਼ ਰਾਣਾ, ਜਰਮਨਜੀਤ ਸਿੰਘ, ਸੁਵਿੰਦਰ ਪਾਲ ਸਿੰਘ ਮੋਲੋਵਾਲੀ, ਹਰਭਜਨ ਸਿੰਘ ਪਿਲਖਣੀ, ਗਗਨਦੀਪ ਭੁੱਲਰ, ਸੁਖਦੇਵ ਸਿੰਘ ਸੈਣੀ, ਬਾਜ ਸਿੰਘ ਖਹਿਰਾ, ਕਰਮ ਸਿੰਘ ਧਨੋਆ, ਭਜਨ ਸਿੰਘ ਗਿੱਲ, ਐਨਕੇ ਕਲਸੀ, ਜਸਵੀਰ ਸਿੰਘ ਤਲਵਾੜਾ, ਰਾਧੇ ਸ਼ਾਮ, ਗੁਰਮੇਲ ਸਿੰਘ ਮੈਲਡੇ, ਬੋਬਿੰਦਰ ਸਿੰਘ, ਸੁਖਵਿੰਦਰ ਸਿੰਘ ਲਵਲੀ ਅਤੇ ਦਿਗਵਿਜੇ ਪਾਲ ਸ਼ਰਮਾ ਨੇ ਸੰਬੋਧਨ ਕੀਤਾ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਦੀਆਂ ਮਜ਼ਦੂਰ-ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵੱਲੋਂ 16 ਫਰਵਰੀ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਵਿੱਚ ਸਾਂਝਾ ਫਰੰਟ ਵਲੋਂ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਗਿਆ ਹੈ। ਆਗੂਆਂ ਨੇ ਆਖਿਆ ਕਿ ਪੰਜਾਬ ਦੇ ਮੁਲਾਜ਼ਮ 16 ਫਰਵਰੀ ਨੂੰ ਮੁਕੰਮਲ ਹੜਤਾਲ ਕਰਨ ਉਪਰੰਤ ਪੈਨਸ਼ਨਰਾਂ ਨੂੰ ਨਾਲ ਲੈ ਕੇ ਸਾਂਝਾ ਫਰੰਟ ਦੇ ਬੈਨਰ ਥੱਲੇ ਤਹਿਸੀਲ/ਜ਼ਿਲ੍ਹਾ ਕੇਂਦਰਾਂ ਦੇ ਸਮੂਚੀਆਂ ਟਰੇਡ ਯੂਨੀਅਨਾਂ ਵੱਲੋਂ ਕੀਤੇ ਜਾਣ ਵਾਲੇ ਸਾਂਝੇ ਐਕਸ਼ਨਾਂ ਵਿੱਚ ਸ਼ਾਮਲ ਹੋ ਕੇ ਸੜਕਾਂ ਜਾਮ ਕਰਨਗੇ। ਇਸ ਹੜਤਾਲ ਦੀ ਕਾਮਯਾਬੀ ਲਈ ਸਾਂਝਾ ਫਰੰਟ ਦੀ ਵਧਾਈ ਹੋਈ ਕਮੇਟੀ ਦੀ ਮੀਟਿੰਗ 27 ਜਨਵਰੀ ਨੂੰ ਪੈਨਸ਼ਨਰਜ਼ ਭਵਨ ਲੁਧਿਆਣਾ ਵਿੱਚ ਕੀਤੀ ਜਾਵੇਗੀ।

Advertisement

Advertisement
Author Image

joginder kumar

View all posts

Advertisement
Advertisement
×