ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਸਐੱਪੀ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਮੀਟਿੰਗ

07:00 AM Apr 24, 2024 IST
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਇਕੱਤਰ ਹੋਏ ਕਿਸਾਨ ਆਗੂ| -ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 23 ਅਪਰੈਲ
ਐੱਸਐੱਸਪੀ ਅਸ਼ਵਨੀ ਕਪੂਰ ਨੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਆਪਣੇ ਦਫ਼ਤਰ ਵਿੱਚ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਕਿਸਾਨ ਆਗੂਆਂ ਨੂੰ ਭਾਜਪਾ ਉਮੀਦਵਾਰ ਵੱਲੋਂ ਚੋਣ ਪ੍ਰਚਾਰ ਕਰਨ ਲਈ ਆਉਣ ’ਤੇ ਉਸ ਪ੍ਰਤੀ ਨਰਮ ਰਵੱਈਆ ਅਖਤਿਆਰ ਕਰਨ ਦੀ ਸਲਾਹ ਦਿੱਤੀ ਜਿਸ ਨੂੰ ਆਗੂਆਂ ਨੇ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ| ਇਸ ਤੋਂ ਉਲਟਾ ਆਗੂਆਂ ਨੇ ਭਾਜਪਾ ਉਮੀਦਵਾਰ ਨੂੰ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਨਸੀਹਤ ਦਿੱਤੀ| ਸੰਯੁਕਤ ਕਿਸਾਨ ਮੋਰਚੇ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਬਲਕਾਰ ਸਿੰਘ ਵਲਟੋਹਾ, ਮੇਹਰ ਸਿੰਘ ਸਖੀਰਾ, ਦਿਲਬਾਗ ਸਿੰਘ ਬਾਣੀਆਂ, ਅਮਰਜੀਤ ਸਿੰਘ ਕਾਹਲਵਾਂ, ਅਨੂਪ ਸਿੰਘ, ਅਜੈਬ ਸਿੰਘ, ਦਵਿੰਦਰ ਸੋਹਲ, ਹਰਵਿੰਦਰ ਸਿੰਘ ਵਲੀਪੁਰ ਤੇ ਕੁਲਦੀਪ ਸਿੰਘ ਬੈਂਕਾ ਨੇ ਦੱਸਿਆ ਕਿ ਭਾਜਪਾ ਉਮੀਦਵਾਰ ਆਪਣੇ ਪ੍ਰਚਾਰ ਵਾਲੀ ਗੱਡੀ ਵਿੱਚੋਂ ਉਤਰਨ ਲਈ ਵੀ ਤਿਆਰ ਨਹੀਂ ਹੁੰਦਾ ਜਿਸ ਕਰਕੇ ਉਸ ਨੂੰ ਕਿਸਾਨਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਐੱਸਐੱਸਪੀ ਨੂੰ ਮਿਲਣ ਉਪਰੰਤ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਚਰਚਾ ਕਰਦਿਆਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਟਕਰਾਅ ਦੂਰ ਕਰਨ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਕਿਸਾਨਾਂ ਦੇ ਕਰਜ਼ਿਆਂ ’ਤੇ ਵੀ ਲਕੀਰ ਮਾਰੀ ਜਾਵੇ|

Advertisement

Advertisement
Advertisement