For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਬੈਠਕ

07:09 AM Apr 23, 2024 IST
ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਬੈਠਕ
ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਬੈਠਕ ਕਰਦੇ ਹੋਏ। ਫੋਟੋ: ਭੰਗੂ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 22 ਅਪਰੈਲ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਪਟਿਆਲਾ ਦੇ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਲੋਕ ਸਭਾ ਚੋਣਾਂ-2024 ਦੌਰਾਨ ਜ਼ਿਲ੍ਹੇ ਦਾ ਕੋਈ ਵੀ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ 1 ਜੂਨ ਨੂੰ ਵੋਟਾਂ ਪੁਆਉਣ ਲਈ ਸਮੁੱਚੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨੀਆਂ ਯਕੀਨੀ ਬਣਾਈਆਂ ਜਾਣ। ਚੋਣਾਂ ਬਾਬਤ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਚੋਣ ਅਫ਼ਸਰ ਅੱਜ ਜ਼ਿਲ੍ਹੇ ਦੇ ਏ.ਡੀ.ਸੀ. (ਜ) ਕੰਚਨ ਤੇ ਏ.ਡੀ.ਸੀ. (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਐਸ.ਪੀ. ਸਥਾਨਕ ਹਰਬੰਤ ਕੌਰ ਤੇ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਬੈਠਕ ਕਰ ਰਹੇ ਸਨ। ਉਨ੍ਹਾਂ ਹਦਾਇਤ ਕੀਤੀ ਕਿ ਚੋਣਾਂ ਦੌਰਾਨ ਡਿਊਟੀ ’ਤੇ ਤਾਇਨਾਤ ਸਮੂਹ ਅਮਲੇ, ਸਿਵਲ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਵੋਟਾਂ ਪੁਆਉਣ ਲਈ ਪੋਸਟਲ ਬੈਲੇਟ, ਚੋਣ ਡਿਊਟੀ ਸਰਟੀਫਿਕੇਟ ਸਮੇਂ ਸਿਰ ਤਕਸੀਮ ਕਰਨ ਦੀ ਕਾਰਵਾਈ ਮੁਕੰਮਲ ਕੀਤੀ ਜਾਵੇ।

Advertisement

Advertisement
Author Image

Advertisement
Advertisement
×