ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੀਤੀ ਬਾਰੇ ਮੀਟਿੰਗ

09:43 AM Aug 14, 2024 IST
ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਮੀਟਿੰਗ ਦੀ ਅਗਵਾਈ ਕਰਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਅਗਸਤ
ਯੂਟੀ ਪ੍ਰਸ਼ਾਸਨ ਵੱਲੋਂ ਅੱਜ ਸ਼ਹਿਰ ਵਿੱਚ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਸਬੰਧੀ ਨੀਤੀ ਬਾਰੇ ਮੀਟਿੰਗ ਕੀਤੀ ਗਈ। ਇਹ ਮੀਟਿੰਗ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਹੈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਕੂਲੀ ਵਿਦਿਆਰਥੀਆਂ ਦੇ ਆਉਣ-ਜਾਣ ਸਮੇਂ ਸੁਰੱਖਿਆ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਇਸ ਦੌਰਾਨ ਵਿਨੈ ਪ੍ਰਤਾਪ ਸਿੰਘ ਨੇ ਵਿਦਿਆਰਥੀਆਂ ਨੂੰ ਸਕੂਲ ਛੱਡਣ ਵਾਲੇ ਸਾਧਨਾਂ ਦੀ ਜਾਣਕਾਰੀ ਇਕੱਠੀ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਬੱਚਿਆਂ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਮੁਹੱਈਆ ਕਰਵਾਉਣ ਲਈ ਕਿਹਾ।
ਮੀਟਿੰਗ ਵਿੱਚ ਚੰਡੀਗੜ੍ਹ ਟਰੈਫਿਕ ਪੁਲੀਸ ਦੇ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਇਕ ਸਾਲ ਵਿੱਚ ਟਰੈਫਿਕ ਪੁਲੀਸ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 614 ਬੱਸਾਂ ਤੇ 630 ਥ੍ਰੀ-ਵ੍ਹੀਲਰਾਂ ਦੇ ਚਾਲਾਨ ਕੀਤੇ ਗਏ ਹਨ। ਇਸ ਤੋਂ ਇਲਾਵਾ 23 ਈ-ਰਿਕਸ਼ਾ ਦੇ ਚਾਲਾਨ ਵੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵਰਦੀ ਨਾ ਪਾਉਣ ਵਾਲੇ, ਨੇਮ ਪਲੇਟ, ਰੂਟ ਟਾਈਮ ਟੇਬਲ ਬੋਰਡ, ਓਵਰ ਸਪੀਡ ਕਰਨ ਸਬੰਧੀ ਵੀ 268 ਵਾਹਨਾਂ ਦੇ ਚਾਲਾਨ ਕੱਟੇ ਗਏ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਜੇ ਕੋਈ ਸਕੂਲੀ ਵਾਹਨ ਜਾਂ ਆਮ ਵਿਅਕਤੀ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Advertisement

Advertisement