ਪਿੰਡਾਂ ਦੇ ਵਿਕਾਸ ਕਾਰਜਾਂ ਬਾਰੇ ਮੀਟਿੰਗ
07:59 AM Jan 11, 2025 IST
ਪਟਿਆਲਾ:
Advertisement
ਏਡੀਸੀ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਵੱਲੋਂ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ-ਵੱਖ ਯੋਜਨਾਵਾਂ ਦੇ ਕੰਮਾਂ ਦਾ ਜਾਇਜਾ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਰਹਿੰਦੇ ਲੰਬਿਤ ਕੰਮਾਂ ਨੂੰ ਮਿਥੇ ਸਮੇਂ ਵਿੱਚ ਪੂਰਾ ਕਰਨ ਦੀ ਹਦਾਇਤ ਵੀ ਕੀਤੀ ਤੇ ਮੁਕੰਮਲ ਕੰਮਾਂ ਦੀ ਪ੍ਰਗਤੀ ਰਿਪੋਰਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵੱਲੋਂ ਬੀਡੀਪੀਓਜ਼ ਤੇ ਵੱਖ-ਵੱਖ ਵਿਭਾਗਾਂ ਦੇ ਕਾਰਜਕਾਰੀ ਇੰਜਨੀਅਰਜ਼ ਅਤੇ ਹੋਰ ਸੀਨੀਅਰ ਅਧਿਕਾਰੀਆਂ ਤੋਂ ਪਿੰਡਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ
Advertisement
Advertisement