ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਬਾ ਈਸ਼ਰ ਸਿੰਘ ਦੇ ਜਨਮ ਦਿਹਾੜੇ ਸਮਾਗਮ ਸਬੰਧੀ ਮੀਟਿੰਗ ਭਲਕੇ

07:14 AM Jul 07, 2023 IST

ਨਿੱਜੀ ਪੱਤਰ ਪ੍ਰੇਰਕ
ਭਾਦਸੋਂ, 6 ਜੁਲਾਈ
ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੇ 118ਵੇਂ ਜਨਮ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਪਿੰਡ ਆਲੋਵਾਲ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ । ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਬਾਬਾ ਬਲਜਿੰਦਰ ਸਿੰਘ ਦੀ ਅਗਵਾਈ ਵਿੱਚ ਕਰਵਾਏ ਜਾਣ ਵਾਲੇ ਇਨ੍ਹਾਂ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਤਿਆਰੀ ਮੀਟਿੰਗ 8 ਜੁਲਾਈ ਨੂੰ ਕੀਤੀ ਜਾ ਰਹੀ ਹੈ।
ਬਾਬਾ ਗੁਰਮੁੱਖ ਸਿੰਘ ਆਲੋਵਾਲ,ਸੰਤ ਬਾਬਾ ਰੌਸ਼ਨ ਸਿੰਘ ਧਬਲਾਨ ਅਤੇ ਰਾੜਾ ਸਾਹਿਬ ਟਰੱਸਟ ਦੇ ਸਕੱਤਰ ਭਾਈ ਰਣਧੀਰ ਸਿੰਘ ਢੀਡਸਾ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਤਖਤਾਂ ਦੇ ਜਥੇਦਾਰ ਸਹਿਬਾਨ ,ਵੱਖ ਵੱਖ ਸੰਪ੍ਰਦਾਵਾਂ ਦੇ ਸੰਤ ਮਹਾਂਪੁਰਖ, ਢਾਡੀ ,ਰਾਗੀ, ਕੀਰਤਨੀ ਜਥੇ ਅਤੇ ਉਚ ਕੋਟੀ ਦੇ ਬੁਲਾਰੇ ਸ਼ਿਰਕਤ ਕਰਨਗੇ। ਇਸ ਦੌਰਾਨ ਸੇਵਾਦਾਰਾਂ, ਸਹਿਯੋਗੀਆਂ, ਨਗਰ ਪੰਚਾਇਤ, ਨੌਜਵਾਨ ਸਭਾ ,ਵੱਖ ਵੱਖ ਮੈਡੀਕਲ ਚੈਕਅਪ ਕੈਂਪ, ਖੂਨਦਾਨ ਕੈਂਪ, ਜੋੜਾ ਘਰ, ਕਾਰ ਪਾਰਕਿੰਗ, ਸਕੂਟਰ ਪਾਰਕਿੰਗ ,ਵੱਖੋ ਵੱਖ ਨਗਰਾਂ ਦੀਆਂ ਛਬੀਲਾਂ ਅਤੇ ਲੰਗਰ ਕਮੇਟੀਆਂ,ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਂਇੰਦੇ ਵੀ ਪਹੁੰਚਣਗੇ।

Advertisement

Advertisement
Tags :
ਸਬੰਧੀਸਮਾਗਮਸਿੰਘਦਿਹਾੜੇਬਾਬਾਭਲਕੇਮੀਟਿੰਗ
Advertisement