ਬੀਕੇਯੂ ਉਗਰਾਹਾਂ ਵੱਲੋਂ ਚੰਡੀਗੜ੍ਹ ਮੋਰਚੇ ਸਬੰਧੀ ਮੀਟਿੰਗ
ਹਰਪਾਲ ਸਿੰਘ ਨਾਗਰਾ
ਫਤਿਹਗੜ੍ਹ ਚੂੜੀਆਂ, 20 ਨਵੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਦੀ ਅਗਵਾਈ ਹੇਠ ਹੋਈ। ਇਸ ਮੌਕੇ ਵੱਖ ਵੱਖ ਬਲਾਕਾਂ ਤੇ ਪਿੰਡਾਂ ਦੇ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਕੌਮੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਵਿੱਚ 26 ਤੋਂ 28 ਨਵੰਬਰ ਤੱਕ ਚੱਲਣ ਵਾਲੇ ਮੋਰਚੇ ਦੀਆਂ ਤਿਆਰੀਆਂ ਲਈ ਬਲਾਕਾਂ ਅਤੇ ਪਿੰਡਾਂ ਦੀਆਂ ਮੀਟਿੰਗਾਂ ਕਰਾ ਕੇ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਗੁਰਦਾਸਪੁਰ ਤੋਂ ਸ਼ਮੂਲੀਅਤ ਕਰਾਈ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਜੋ ਵਾਅਦਾ ਲਿਖਤੀ ਕੀਤਾ ਸੀ, ਉਹ ਬਿਆਨ ਝੂਠਾ ਸਾਬਤ ਹੋਇਆ ਹੈ।
ਇਸ ਮੌਕੇ ਕਿਸਾਨ ਆਗੂ ਗੁਰਬਚਨ ਸਿੰਘ, ਸਕੱਤਰ ਸਿੰਘ, ਬਲਵਿੰਦਰ ਸਿੰਘ, ਸਿਮਰਨਜੋਤ ਸਿੰਘ, ਦਵਿੰਦਰ ਸਿੰਘ, ਨਿਰਮਲ ਸਿੰਘ, ਰਜਿੰਦਰ ਸਿੰਘ, ਸਵਰਨ ਸਿੰਘ, ਜੋਗਾ ਸਿੰਘ, ਨਿਰਮਲ ਸਿੰਘ, ਸੁਲੱਖਣ ਸਿੰਘ, ਕੁਲਦੀਪ ਸਿੰਘ, ਜਗਤਾਰ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।