For the best experience, open
https://m.punjabitribuneonline.com
on your mobile browser.
Advertisement

ਗੁਰਦੁਆਰਾ ਸਿੱਧਸਰ ਸਾਹਿਬ ’ਚ ਸ਼ਹੀਦੀ ਦਿਹਾੜੇ ਸਬੰਧੀ ਮੀਟਿੰਗ

09:52 AM Jan 17, 2024 IST
ਗੁਰਦੁਆਰਾ ਸਿੱਧਸਰ ਸਾਹਿਬ ’ਚ ਸ਼ਹੀਦੀ ਦਿਹਾੜੇ ਸਬੰਧੀ ਮੀਟਿੰਗ
ਸਿੱਧਸਰ ਸਾਹਿਬ ਸਿਹੋੜਾ ਦੀ ਕਮੇਟੀ ਮੀਟਿੰਗ ਵਿੱਚ ਹਾਜ਼ਰ ਸਖਸ਼ੀਅਤਾਂ। ਫੋਟੋ: ਜੱਗੀ
Advertisement

ਦੇਵਿੰਦਰ ਸਿੰਘ ਜੱਗੀ
ਪਾਇਲ, 16 ਜਨਵਰੀ
ਸ਼ਹੀਦ ਬਾਬਾ ਸ਼ੀਹਾਂ ਸਿੰਘ ਜੀ ਗਿੱਲ ਝੱਲੀ ਸ਼ਹੀਦੀ ਬੁੰਗਾਂ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀਆਂ ਵੱਲੋਂ ਗੁਰਦੁਆਰਾ ਸਿੱਧਸਰ ਸਾਹਿਬ (ਸਿਹੋੜਾ) ਵਿੱਚ 19 ਜਨਵਰੀ ਨੂੰ ਮਨਾਏ ਜਾ ਰਹੇ ਸ਼ਹੀਦੀ ਸਮਾਗਮ ਸਬੰਧੀ ਪ੍ਰਬੰਧਕਾਂ ਤੇ ਇਲਾਕਾ ਵਾਸੀਆਂ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਗਿੱਲ ਝੱਲੀ ਗੋਤ ਭਾਈਚਾਰੇ ਵੱਲੋਂ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਵਿਚਾਰਾਂ ਹੋਈਆਂ। ਇਸ ਮੌਕੇ ਸਮਾਜਸੇਵੀ ਅਵਤਾਰ ਸਿੰਘ ਜਰਗੜੀ ਨੇ ਦੱਸਿਆ ਕਿ ਮੀਟਿੰਗ ਵਿੱਚ ਪ੍ਰਬੰਧਕਾਂ ਵੱਲੋਂ ਸੰਗਤਾਂ ਦੇ ਆਉਣ-ਜਾਣ ਤੇ ਰਹਿਣ ਸਹਿਣ ਦੇ ਪ੍ਰਬੰਧ, ਗੱਡੀਆਂ ਦੀ ਪਾਰਕਿੰਗ, ਜੋੜੇ ਘਰ ਤੇ ਹੋਰ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਡਿਊਟੀਆਂ ਲਗਾਈਆਂ ਗਈਆਂ। ਇਸ ਮੌਕੇ ਸ੍ਰੀ ਅਖੰਡ ਪਾਠ ਜੀ ਦੇ ਭੋਗ ਉਪਰੰਤ ਰਾਗੀ, ਢਾਡੀ, ਗਿਆਨੀ ਤੇ ਮਹਾਪੁਰਸ਼ ਸੰਗਤਾਂ ਨੂੰ ਰੱਬੀ ਬਾਣੀ ਸੁਣਾ ਕੇ ਨਿਹਾਲ ਕਰਨਗੇ।
ਸਮਾਜਸੇਵੀ ਅਵਤਾਰ ਸਿੰਘ ਜਰਗੜੀ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਮੁੜ ਗੁਰਦੁਆਰਾ ਸਿੱਧਸਰ ਸਾਹਿਬ (ਸਿਹੋੜਾ) ਦੇ ਪ੍ਰਬੰਧਾਂ ’ਤੇ ਕਾਬਜ਼ ਹੋਣਾ ਚਾਹੁੰਦੀ ਹੈ ਪਰ ਸਮੁੱਚਾ ਗਿੱਲ ਭਾਈਚਾਰਾ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ 19 ਜਨਵਰੀ 2013 ਨੂੰ ਬਾਬਾ ਸੀਹਾਂ ਸਿੰਘ ਗਿੱਲ ਝੱਲੀ ਦੀ ਯਾਦਗਾਰ ਨੂੰ ਢਹਿ ਢੇਰੀ ਕਰ ਕੇ ਕਬਜ਼ਾ ਕਰ ਲਿਆ ਸੀ ਜੋ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਦੇ ਜਰਨੈਲ ਸਨ। ਉਸ ਸਮੇਂ ਵੀ ਸ਼੍ਰੋਮਣੀ ਕਮੇਟੀ ਤੇ ਗਿੱਲ ਭਾਈਚਾਰੇ ਵਿੱਚ ਵੱਡਾ ਵਿਵਾਦ ਪੈਦਾ ਹੋਇਆ ਸੀ, ਪਰ ਕੁਝ ਸੂਝ ਬੂਝ ਰੱਖਣ ਵਾਲੇ ਅਫ਼ਸਰ ਸਾਹਿਬਾਨ ਵੱਲੋਂ ਮਾਮਲਾ ਸੁਲਝਾ ਲਿਆ ਸੀ ਅਤੇ ਬਾਬਾ ਜੀ ਦੀ ਯਾਦਗਾਰ ਨੂੰ ਮੁੜ ਬਣਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਲਾਕੇ ਦੇ 44 ਪਿੰਡਾਂ ਦੇ ਲੋਕ ਗੁਰੂ-ਘਰ ਨਾਲ ਜੁੜੇ ਹੋਏ ਹਨ ਜੋ ਹੁਣ ਅਜਿਹਾ ਸਹਿਣ ਨਹੀਂ ਕਰਨਗੇ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ ਨਾਲ ਇਸ ਮਾਮਲੇ ਸਬੰਧੀ ਗੱਲਬਾਤ ਕਰਨ ’ਤੇ ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਪਰ ਫਿਰ ਵੀ ਉਹ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਜ਼ਰੂਰ ਵਿਚਾਰ ਕਰਨਗੇ।

Advertisement

Advertisement
Advertisement
Author Image

Advertisement