ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ

08:46 AM Aug 06, 2024 IST
ਮੀਟਿੰਗ ਦੀ ਅਗਵਾਈ ਕਰਦੇ ਹੋਏ ਐੱਸਡੀਐੱਮ ਅਮਨ ਕੁਮਾਰ।

ਸਤਪਾਲ ਰਾਮਗੜ੍ਹੀਆ
ਪਿਹੋਵਾ, 5 ਅਗਸਤ
ਐੱਸਡੀਐੱਮ ਅਮਨ ਕੁਮਾਰ ਨੇ ਦੱਸਿਆ ਕਿ ਭਾਰਤ ਦਾ ਸੁਤੰਤਰਤਾ ਦਿਵਸ ਹਰ ਸਾਲ 15 ਅਗਸਤ ਨੂੰ ਪੂਰੇ ਦੇਸ਼ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਸਬ-ਡਿਵੀਜ਼ਨ ਪਿਹੋਵਾ ਵਿੱਚ 15 ਅਗਸਤ 2024 ਨੂੰ 77ਵਾਂ ਸੁਤੰਤਰਤਾ ਦਿਵਸ ਮਨਾਇਆ ਜਾਵੇਗਾ। ਉਹ ਸੋਮਵਾਰ ਨੂੰ ਆਪਣੇ ਦਫ਼ਤਰ ਵਿੱਚ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਕਰ ਰਹੇ ਸਨ। ਉਨ੍ਹਾਂ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਬ-ਡਵੀਜ਼ਨ ਪਿਹੋਵਾ ਵਿੱਚ ਸੁਤੰਤਰਤਾ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ। ਸੁਤੰਤਰਤਾ ਦਿਵਸ ਸਮਾਗਮ ਪਿਹੋਵਾ ਦੀ ਅਨਾਜ ਮੰਡੀ ਦੇ ਵਿਹੜੇ ਵਿੱਚ ਮਨਾਇਆ ਜਾਵੇਗਾ ਅਤੇ ਪ੍ਰੋਗਰਾਮ ਦੀ ਅੰਤਿਮ ਰਿਹਰਸਲ 13 ਅਗਸਤ ਨੂੰ ਪਿਹੋਵਾ ਦੀ ਅਨਾਜ ਮੰਡੀ ਵਿੱਚ ਹੀ ਹੋਵੇਗੀ। ਉਨ੍ਹਾਂ ਨਗਰ ਪਾਲਿਕਾ ਸਕੱਤਰ ਨੂੰ ਹਦਾਇਤ ਕੀਤੀ ਕਿ ਕਿਉਂਕਿ ਬਰਸਾਤ ਦਾ ਮੌਸਮ ਹੈ, ਇਸ ਲਈ ਅਨਾਜ ਮੰਡੀ ਵਿੱਚ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬਧ ਹੋਣੀਆਂ ਚਾਹੀਦੀਆਂ ਹਨ। ਅਨਾਜ ਮੰਡੀ ਪਿਹੋਵਾ ਵਿੱਚ ਸਫ਼ਾਈ ਅਤੇ ਸਟੇਜ ਸਜਾਉਣ ਦਾ ਕੰਮ ਨਗਰ ਸਕੱਤਰ ਵੱਲੋਂ ਕਰਵਾਇਆ ਜਾਵੇਗਾ। ਉਨ੍ਹਾਂ ਬਲਾਕ ਸਿੱਖਿਆ ਅਫ਼ਸਰ ਨੂੰ ਆਦੇਸ਼ ਦਿੱਤੇ ਕਿ ਆਜ਼ਾਦੀ ਦਿਵਸ ਸਮਾਗਮਾਂ ਵਿੱਚ ਰਾਸ਼ਟਰੀ ਭਗਤੀ ਗੀਤ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਲਈ ਸਾਰੇ ਸਕੂਲਾਂ ਵਿੱਚੋਂ ਚੰਗੀਆਂ ਟੀਮਾਂ ਦੀ ਚੋਣ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮੇਨ ਚੌਕ ਤੋਂ ਲੈ ਕੇ ਸ਼ਹੀਦੀ ਸਮਾਰਕ ਤੱਕ ਸਜਾਵਟ ਦਾ ਕੰਮ ਕੀਤਾ ਜਾਵੇ ਅਤੇ ਸ਼ਹਿਰ ਨੂੰ ਸੁੰਦਰ ਬਣਾਇਆ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਨੂੰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Advertisement

Advertisement
Advertisement