ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਹੀਦੀ ਜੋੜ ਮੇਲ ਦੀਆਂ ਤਿਆਰੀਆਂ ਸਬੰਧੀ ਮੀਟਿੰਗ

08:32 AM Oct 30, 2024 IST
ਮੀਟਿੰਗ ਕਰਦੇ ਹੋਏ ਚੇਅਰਮੈਨ ਨਿਰਮਲ ਸਿੰਘ ਤੇ ਟਰੱਸਟੀ। -ਫੋਟੋ: ਸੂਦ

ਫਤਹਿਗੜ੍ਹ ਸਾਹਿਬ:

Advertisement

ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਯਾਦਗਾਰ ਫਤਹਿਗੜ੍ਹ ਸਾਹਿਬ ਵਿਖੇ ਟਰੱਸਟ ਦੇ ਚੇਅਰਮੈਨ ਨਿਰਮਲ ਸਿੰਘ ਐੱਸਐੱਸ ਦੀ ਪ੍ਰਧਾਨਗੀ ਹੇਠ ਹੋਈ ਟਰੱਸਟ ਦੀ ਮੀਟਿੰਗ ’ਚ ਦਸੰਬਰ ਮਹੀਨੇ ’ਚ ਹੋਣ ਵਾਲੇ ਸ਼ਹੀਦੀ ਜੋੜ ਮੇਲ ਸਬੰਧੀ ਤਿਆਰੀਆਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿਚ ਟਰੱਸਟੀਆਂ ਨੇ ਸ਼ਹੀਦੀ ਜੋੜ ਮੇਲ ’ਤੇ ਰਿਹਾਇਸ਼ ਅਤੇ ਲੰਗਰ ਦੇ ਪ੍ਰਬੰਧ ਹੋਰ ਵਧਾਉਣ ਦਾ ਸੁਝਾਅ ਦਿੱਤਾ। ਚੇਅਰਮੈਨ ਨਿਰਮਲ ਸਿੰਘ ਐੱਸਐੱਸ ਨੇ ਦਫਤਰ ਦੀ ਹੋ ਰਹੀ ਨਵੀ ਉਸਾਰੀ ਬਾਰੇ ਦੱਸਦਿਆਂ ਕਿਹਾ ਕਿ ਹੁਣ ਉਸਾਰੀ ਦਾ ਕੰਮ ਸਿਰੇ ਚੜ੍ਹ ਚੁੱਕਾ ਹੈ, ਅੰਦਰਲੇ ਹਿੱਸੇ ਦਾ ਪਲਸਤਰ ਵੀ ਛੇਤੀ ਹੋ ਜਾਵੇਗਾ ਅਤੇ ਸ਼ਹੀਦੀ ਜੋੜ ਮੇਲ ਤੋਂ ਪਹਿਲਾ ਦਫਤਰ ਅਤੇ ਮੀਟਿੰਗ ਹਾਲ ਮੁਕੰਮਲ ਹੋ ਜਾਵੇਗਾ। ਉਨ੍ਹਾਂ ਨੇ ਸੰਗਤ ਨੂੰ ਉਸਾਰੀ ਅਤੇ ਪ੍ਰਬੰਧ ਨੂੰ ਹੋਰ ਬੇਹਤਰ ਬਣਾਉਣ ਲਈ ਸਹਿਯੋਗ ਦੀ ਅਪੀਲ ਵੀ ਕੀਤੀ ਤਾਂ ਜੋ ਸਮਾਜ ਦੀ ਤਰੱਕੀ ਤੇ ਬਾਬਾ ਮੋਤੀ ਰਾਮ ਮਹਿਰਾ ਦੀ ਕੁਰਬਾਨੀ ਦਾ ਪ੍ਰਚਾਰ ਤੇ ਪ੍ਰਸਾਰ ਕੀਤਾ ਜਾ ਸਕੇ। -ਨਿੱਜੀ ਪੱਤਰ ਪ੍ਰੇਰਕ

Advertisement
Advertisement