For the best experience, open
https://m.punjabitribuneonline.com
on your mobile browser.
Advertisement

ਤੇਲ ਪਾਈਪ ਲਾਈਨ ਦੀ ਸੁਰੱਖਿਆ ਸਬੰਧੀ ਮੀਟਿੰਗ

10:28 AM Sep 13, 2023 IST
ਤੇਲ ਪਾਈਪ ਲਾਈਨ ਦੀ ਸੁਰੱਖਿਆ ਸਬੰਧੀ ਮੀਟਿੰਗ
Advertisement

ਪੱਤਰ ਪ੍ਰੇਰਕ
ਮਾਨਸਾ, 12 ਸਤੰਬਰ
ਜ਼ਿਲ੍ਹਾ ਮਾਨਸਾ ਵਿੱਚੋਂ ਲੰਘਦੀ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਡ ਦੀ ਜ਼ਮੀਨਦੋਜ਼ ਤੇਲ ਪਾਈਪਲਾਈਨ ਰਾਮਾਮੰਡੀ-ਰੇਵਾੜੀ ਕਾਨਪੁਰ ਦੀ ਸੁਰੱਖਿਆ ਅਤੇ ਨਿਰੰਤਰ ਨਿਗਰਾਨੀ ਸਬੰਧੀ ਇੱਕ ਤਾਲਮੇਲ ਮੀਟਿੰਗ ਦਾ ਕਰਵਾਈ ਗਈ। ਇਸ ਦੌਰਾਨ ਸੀਨੀਅਰ ਪੁਲੀਸ ਕਪਤਾਨ ਡਾ. ਨਾਨਕ ਸਿੰਘ (ਆਈਪੀਐਸ) ਦੀ ਪ੍ਰਧਾਨਗੀ ਹੇਠ ਐਚਪੀਸੀਐਲ ਤੇਲ ਪਾਈਪਲਾਈਨ ਦੀ ਸੁਰੱਖਿਆ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਐਚਪੀਸੀਐਲ ਦੇ ਅਧਿਕਾਰੀਆਂ ਵੱਲੋਂ ਪਾਈਪਲਾਈਨ ਦੀ ਸੁਰੱਖਿਆ ਲਈ ਐਚਪੀਸੀਐਲ ਅਤੇ ਪੁਲੀਸ ਦਰਮਿਆਨ ਆਪਸੀ ਸਹਿਯੋਗ ਅਤੇ ਨਿਰੰਤਰ ਤਾਲਮੇਲ ਸਬੰਧੀ ਫ਼ੈਸਲਾ ਲਿਆ ਗਿਆ। ਇਸ ਵਿੱਚ ਪਾਈਪਲਾਈਨ ਨੂੰ ਨੁਕਸਾਨ ਜਾਂ ਚੋਰੀ ਹੋਣ ਦੀ ਸੂਰਤ ਵਿੱਚ ਤੁਰੰਤ ਮੌਕੇ ਦੀ ਜਾਂਚ, ਜਾਂਚ ਰਿਪੋਰਟ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਅਤੇ ਤੁਰੰਤ ਜਾਂਚ ਬਾਰੇ ਵਿਚਾਰ ਕੀਤਾ ਗਿਆ। ਸੀਨੀਅਰ ਪੁਲੀਸ ਕਪਤਾਨ ਡਾ. ਨਾਨਕ ਸਿੰਘ ਨੇ ਐਚਪੀਸੀਐਲ ਦੇ ਅਧਿਕਾਰੀਆਂ ਨੂੰ ਤੇਲ ਪਾਈਪਲਾਈਨ ਦੀ ਸੁਰੱਖਿਆ ਲਈ ਸਥਾਨਕ ਪੁਲੀਸ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਰਾਮਾਮੰਡੀ ਡਿਸਪੈਚ ਸਟੇਸ਼ਨ, ਬਠਿੰਡਾ ਦੇ ਡੀਜੀਐਮ ਮੈਨੇਜਰ ਅਜੈਪਾਲ ਸਰੋਹਜੀ ਨੇ ਐਚਪੀਸੀਐਲ ਦੀ ਪਾਈਪਲਾਈਨ ਦੀ ਸੁਰੱਖਿਆ ਵਿੱਚ ਸਹਿਯੋਗ ਲਈ ਪੁਲੀਸ ਵਿਭਾਗ ਦਾ ਧੰਨਵਾਦ ਕੀਤਾ।

Advertisement

Advertisement
Author Image

Advertisement
Advertisement
×