ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਮੀਟਿੰਗ
08:33 AM Nov 17, 2024 IST
ਪਟਿਆਲਾ (ਖੇਤਰੀ ਪ੍ਰਤੀਨਿਧ): ਵਧੀਕ ਜ਼ਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਵਿਸ਼ੇਸ਼ ਸਰਸਰੀ ਸੁਧਾਈ ਸਬੰਧੀ ਇਕ ਮੀਟਿੰਗ ਕੀਤੀ ਗਈ। ਇਸ ਮੌਕੇਜ਼ਿਲ੍ਹਾ ਮਾਲ ਅਫਸਰ ਨਵਦੀਪ ਸਿੰਘ, ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਅਤੇ ਜ਼ਿਲ੍ਹਾ ਨੋਡਲ ਅਫਸਰ ਸਵੀਪ ਤੇ ਸਰਕਾਰੀ ਮੋਹਿੰਦਰਾ ਕਾਲਜ ਦੇ ਪ੍ਰੋ. ਸ਼ਿਵੰਦਰ ਸਿੰਘ ਰੇਖੀ ਸਮੇਤ ਹੋਰਨਾਂ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਸ਼ੁੱਧ ਅਤੇ ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਦੇ ਸਖਤ ਹੁਕਮ ਦਿੱਤੇ ਗਏ ਹਨ। ਜੇਕਰ ਕੋਈ ਵੀ ਯੋਗ ਵਿਅਕਤੀ ਜੋ ਕਿ ਆਪਣੀ 18 ਸਾਲ ਦੀ ਉਮਰ ਪੂਰੀ ਕਰਦਾ ਹੈ, ਦਾ ਨਾਂ ਵੋਟਰ ਸੂਚੀ ਵਿੱਚ ਲਾਜ਼ਮੀ ਸ਼ਾਮਲ ਕੀਤਾ ਜਾਵੇ।
Advertisement
Advertisement