For the best experience, open
https://m.punjabitribuneonline.com
on your mobile browser.
Advertisement

ਪੈਨਸ਼ਨਰਾਂ ਵੱਲੋਂ ਮੰਗਾਂ ਬਾਰੇ ਮੀਟਿੰਗ

09:55 AM May 07, 2024 IST
ਪੈਨਸ਼ਨਰਾਂ ਵੱਲੋਂ ਮੰਗਾਂ ਬਾਰੇ ਮੀਟਿੰਗ
ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਪੈਨਸ਼ਨਰ। -ਫੋਟੋ: ਟੱਕਰ
Advertisement

ਮਾਛੀਵਾੜਾ: ਪੰਜਾਬ ਰਾਜ ਪੈਨਸ਼ਨਰਜ਼ ਮਹਾਸੰਘ ਇਕਾਈ ਮਾਛੀਵਾੜਾ ਸਾਹਿਬ ਦੀ ਮੀਟਿੰਗ ਰਾਮ ਸਿੰਘ ਕਾਲੜਾ ਦੀ ਪ੍ਰਧਾਨਗੀ ਹੇਠ ਹੋਈ। ਤਰਲੋਚਨ ਸਿੰਘ ਵੱਲੋਂ ਮੀਟਿੰਗ ਦਾ ਏਜੰਡਾ ਦੱਸਦਿਆਂ ਸਭ ਤੋਂ ਪਹਿਲਾਂ ਭੁਪਿੰਦਰ ਸਿੰਘ, ਰਾਮ ਪ੍ਰਕਾਸ਼, ਕੁਲਵੰਤ ਕੌਰ ਗਿੱਲ ਅਤੇ ਭੱਟੀ ਪਵਾਰ ਦੇ ਸਦੀਵੀਂ ਵਿਛੋੜੇ ’ਤੇ ਸ਼ਰਧਾਂਜਲੀ ਭੇਟ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਦਿਆਲ ਸਿੰਘ, ਹਰਨੇਕ ਪਾਲ ਸਿੰਘ ਤੇ ਬਖਸ਼ੀ ਰਾਮ ਨੇ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਤੋਂ ਇਨਕਾਰੀ ਹੋਣ ਕਾਰਨ ਲੋਕ ਸਭਾ ਚੋਣਾਂ ਵਿਚ ਸਬਕ ਸਿਖਾਉਣ ਲਈ ਲਾਮਬੰਦੀ ਕਰਨ ਲਈ ਆਖਿਆ। ਇਸ ਮੌਕੇ ਸੁਰਜੀਤ ਸਿੰਘ, ਹੇਮ ਸਿੰਘ, ਗੁਰਜੀਤ ਸਿੰਘ ਤੇ ਗੁਰਮੀਤ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×