ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟੌਹੜਾ ਦੇ ਜਨਮ ਸ਼ਤਾਬਦੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ

10:06 AM Sep 15, 2024 IST
ਜਨਮ ਸ਼ਤਾਬਦੀ ਸਮਾਗਮ ਸਬੰਧੀ ਮੀਟਿੰਗ ਮਗਰੋਂ ਟੌਹੜਾ ਵਾਸੀ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 14 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 27 ਸਾਲ ਪ੍ਰਧਾਨ ਰਹੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਪਹਿਲੀ ਜਨਮ ਸ਼ਤਾਬਦੀ ਉਨ੍ਹਾਂ ਦੇ ਜੱਦੀ ਪਿੰਡ ਟੌਹੜਾ ਵਿੱਚ 24 ਸਤੰਬਰ ਨੂੰ ਵੱਡੇ ਪੱਧਰ ’ਤੇ ਮਨਾਈ ਜਾ ਰਹੀ ਹੈ।
ਪਿੰਡ ਵਾਸੀਆਂ ਦੀ ਮੀਟਿੰਗ ਸਾਬਕਾ ਸਰਪੰਚ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਤੇ ਮਰਹੂਮ ਟੌੜਾ ਦੇ ਦੋਹਤੇ ਹਰਿੰਦਰਪਾਲ ਸਿੰਘ ਟੌਹੜਾ ਦੀ ਅਗਵਾਈ ਵਿੱਚ ਹੋਈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਜਿੱਥੇ ਸ਼ਤਾਬਦੀ ਸਮਾਗਮ ਮੌਕੇ ਦੂਰੋਂ ਆਉਣ ਵਾਲੀ ਸੰਗਤ ਨੂੰ ਆਪਣੇ ਘਰਾਂ ਰੱਖਣ ਦਾ ਉਪਰਾਲਾ ਜਾ ਰਿਹਾ ਹੈ, ਉੱਥੇ ਹੀ ਲੰਗਰ ਦਾ ਵੀ ਵਿਸ਼ੇਸ ਪ੍ਰਬੰਧ ਕੀਤਾ ਜਾਵੇਗਾ। ਪਿੰਡ ਵਿੱਚ ਸਫ਼ਾਈ ਮੁਹਿੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਟੌਹੜਾ ਪੰਥ ਦੇ ਮਹਿਬੂਬ ਨੇਤਾ ਰਹੇ ਹਨ, ਜਿਨ੍ਹਾਂ ਨੇ ਨਿਰਸਵਾਰਥ ਪੰਥ ਦੀ ਸੇਵਾ ਨੂੰ ਆਪਣੇ ਜੀਵਨ ਦਾ ਉਦੇਸ਼ ਬਣਾਇਆ। ਉਨ੍ਹਾਂ ਦੀ ਜਨਮ ਸ਼ਤਾਬਦੀ ਮੌਕੇ ਪੰਥ ਦੀ ਚੜਦੀ ਕਲਾ ਲਈ ਇਕਜੁੱਟ ਹੋਣ ਦੀ ਲੋੜ ਹੈ ਤਾਂ ਕਿ ਪੰਥ ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਰੋਕਿਆ ਜਾ ਸਕੇ।
ਇਸ ਮੌਕੇ ਰਣਧੀਰ ਸਿੰਘ ਰੱਖੜਾ, ਬਹਾਦਰ ਸਿੰਘ ਸਾਬਕਾ ਸਰਪੰਚ ਟੌਹੜਾ, ਹਰਭਜਨ ਸਿੰਘ ਟੌਹੜਾ, ਹਰਵਿੰਦਰ ਸਿੰਘ ਭੋਲਾ, ਸੁਰਜੀਤ ਸਿੰਘ ਖਰੌੜ, ਜਸਵੀਰ ਸਿੰਘ ਭੂਰਾ, ਮਾਸਟਰ ਸੁਖਜਿੰਦਰ ਸਿੰਘ, ਰੁਪਿੰਦਰ ਸਿੰਘ ਬੱਬੀ, ਸੰਤ ਸਿੰਘ ਪੰਚ, ਮਨਮੋਹਨ ਸਿੰਘ ਪੰਚ, ਮਾਨ ਸਿੰਘ, ਰੁਪਿੰਦਰ ਸੈਡੀ, ਕਰਨ, ਵਰਿੰਦਰ ਸਿੰਘ, ਸੁਖਦੇਵ ਸਿੰਘ ਗੇਬੀ, ਬਾਬਾ ਪਰਉਪਕਾਰ ਸਿੰਘ, ਨਿਰਮਲ ਸਿੰਘ, ਬਲਜੀਤ ਸਿੰਘ, ਸੂਬੇਦਾਰ ਈਸ਼ਰ ਸਿੰਘ, ਸੁਦਾਗਰ ਸਿੰਘ, ਦੀਪਾ ਸਿੰਘ, ਗੁਰਦਿਆਲ ਸਿੰਘ, ਰਣਜੀਤ ਸਿੰਘ, ਰਣਬੀਰ ਸਿੰਘ, ਸ਼ੇਰ ਸਿੰਘ, ਕਰਨੈਲ ਸਿੰਘ, ਦਲਬਾਰਾ ਸਿੰਘ ਰਜਿੰਦਰ ਸਿੰਘ, ਮਲਕੀਤ ਸਿੰਘ, ਜਗਦੀਪ ਸਿੰਘ, ਅਵਤਾਰ ਸਿੰਘ, ਰਜਿੰਦਰ ਸਿੰਘ ਰਾਜਾ, ਬਲਦੇਵ ਸਿੰਘ, ਜਸਵੀਰ ਸਿੰਘ, ਰਾਮ ਸਿੰਘ, ਰੋਕੀ ਟਿਵਾਣਾ, ਸੋਖੀ ਟੌਹੜਾ, ਗੁਰਪ੍ਰੀਤ ਸਿੰਘ, ਬਲਵੀਰ ਸਿੰਘ ਰਾਜਾ, ਨਰਿੰਦਰਜੀਤ ਸਿੰਘ ਨੀਟਾ ਅਤੇ ਗੱਗੀ ਹਾਜ਼ਰ ਸਨ।

Advertisement

Advertisement