For the best experience, open
https://m.punjabitribuneonline.com
on your mobile browser.
Advertisement

‘ਪੰਜਾਬ ਬਚਾਓ ਯਾਤਰਾ’ ਦੀਆਂ ਤਿਆਰੀਆਂ ਸਬੰਧੀ ਮੀਟਿੰਗ

11:16 AM Apr 03, 2024 IST
‘ਪੰਜਾਬ ਬਚਾਓ ਯਾਤਰਾ’ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਇਕੱਤਰ ਹੋਏ ਅਹੁਦੇਦਾਰ ਤੇ ਵਰਕਰ।
Advertisement

ਡੀਪੀਐੱਸ ਬੱਤਰਾ
ਸਮਰਾਲਾ, 2 ਅਪਰੈਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੱਢੀ ਜਾ ਰਹੀ ‘ਪੰਜਾਬ ਬਚਾਓ ਯਾਤਰਾ’ 8 ਅਪਰੈਲ ਨੂੰ ਵਿਧਾਨ ਸਭਾ ਹਲਕਾ ਸਮਰਾਲਾ ਵਿੱਚ ਪਹੁੰਚ ਰਹੀ ਹੈ। ਇਸ ਦੇ ਸਬੰਧ ਵਿੱਚ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਤੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਜਥੇਦਾਰ ਜਸਮੇਲ ਸਿੰਘ ਬੌਂਦਲੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਭਰਵੀਂ ਮੀਟਿੰਗ ਹੋਈ। ਸ੍ਰੀ ਢਿੱਲੋਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ‘ਪੰਜਾਬ ਬਚਾਓ ਯਾਤਰਾ’ ਨੂੰ ਪੂਰੇ ਪੰਜਾਬ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਹੁਣ ਇਹ ਯਾਤਰਾ 8 ਅਪਰੈਲ ਨੂੰ ਵਿਧਾਨ ਸਭਾ ਹਲਕਾ ਸਮਰਾਲਾ ਵਿੱਚ ਪੁੱਜ ਰਹੀ ਹੈ, ਜਿਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਸਮੁੱਚੇ ਅਹੁਦੇਦਾਰ ਅਤੇ ਵਰਕਰ ਪੂਰੇ ਜੋਸ਼ ਵਿੱਚ ਹਨ। ਇਹ ਯਾਤਰਾ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੇਡੋਂ ਤੋਂ ਦੁਪਹਿਰ 2.30 ਵਜੇ ਸ਼ੁਰੂ ਹੋ ਕੇ ਕੋਟਲਾ ਸਮਸ਼ਪੁਰ, ਦਿਆਲਪੁਰਾ ਹੁੰਦੀ ਹੋਈ ਸਮਰਾਲਾ ਦੇ ਮੇਨ ਚੌਕ ਵਿੱਚ ਪੁੱਜੇਗੀ ਅਤੇ ਇੱਥੋਂ ਬਾਲਿਓਂ, ਗੜ੍ਹੀ ਤਰਖਾਣਾ ਹੋ ਕੇ ਮਾਛੀਵਾੜਾ ਸਾਹਿਬ ਦੇ ਗੁਰਦੁਆਰਾ ਚਰਨ ਕੰਵਲ ਸਾਹਿਬ ਵਿੱਚ ਸਮਾਪਤ ਹੋਵੇਗੀ।
ਇਸ ਮੌਕੇ ਜ਼ਿਲ੍ਹਾ ਜਥੇਦਾਰ ਜਸਮੇਲ ਸਿੰਘ ਬੌਂਦਲੀ ਨੇ ਦੱਸਿਆ ਕਿ ‘ਪੰਜਾਬ ਬਚਾਓ ਯਾਤਰਾ’ ਨੂੰ ਸਫ਼ਲ ਬਣਾਉਣ ਲਈ ਸਮਰਾਲਾ ਹਲਕੇ ਦੇ ਸਾਰੇ ਵੱਖ-ਵੱਖ ਅਹੁਦੇਦਾਰਾਂ ਦੀਆਂ ਪਿੰਡਾਂ ਵਿੱਚ ਜਾ ਕੇ ਆਮ ਲੋਕਾਂ ਨੂੰ ਲਾਮਬੰਦ ਕਰਨ ਸਬੰਧੀ ਡਿਊਟੀਆਂ ਲਗਾ ਦਿੱਤੀਆਂ ਹਨ।
ਮੀਟਿੰਗ ਵਿੱਚ ਭੁਪਿੰਦਰ ਸਿੰਘ ਢਿੱਲੋਂ, ਡਾ. ਪਰਵਿੰਦਰ ਸਿੰਘ ਬੱਲੀ, ਅੰਮ੍ਰਿਤਪਾਲ ਸਿੰਘ ਗੁਰੋਂ, ਅਵਤਾਰ ਸਿੰਘ ਐਮਸੀ, ਸੁਰਿੰਦਰ ਸਿੰਘ ਬੇਦੀ, ਸੋਹਣ ਸਿੰਘ ਰਾਏ, ਰਮਨਦੀਪ ਸਿੰਘ ਆਦਿ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×