ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਵੱਲੋਂ ਚੋਣ ਕਾਰਗੁਜ਼ਾਰੀ ਦੀ ਸਮੀਖਿਆ ਲਈ ਮੀਟਿੰਗ

06:38 AM Jun 13, 2024 IST
ਮਾਜਰੀ ਵਿੱਚ ਹੋਈ ਮੀਟਿੰਗ ਦੌਰਾਨ ਵਿਜੇ ਸ਼ਰਮਾ ਟਿੰਕੂ ਕਾਂਗਰਸੀ ਵਰਕਰਾਂ ਨਾਲ।

ਮਿਹਰ ਸਿੰਘ
ਕੁਰਾਲੀ, 12 ਜੂਨ
ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਬਲਾਕ ਕਾਂਗਰਸ ਕਮੇਟੀ ਮਾਜਰੀ ਦੀ ਮੀਟਿੰਗ ਮਾਜਰੀ ਵਿੱਚ ਹੋਈ। ਹਲਕਾ ਇੰਚਾਰਜ ਵਿਜੇ ਸ਼ਰਮਾ ਟਿੰਕੂ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਸ੍ਰੀ ਟਿੰਕੂ ਨੇ ਹਲਕਾ ਖਰੜ ਵਿੱਚ ਪਾਰਟੀ ਨੂੰ ਸਭ ਤੋਂ ਵੱਧ ਵੋਟਾਂ ਦਿਵਾਉਣ ਲਈ ਪਾਰਟੀ ਵਰਕਰਾਂ ਦੀ ਸ਼ਲਾਘਾ ਕੀਤੀ।
ਸ੍ਰੀ ਟਿੰਕੂ ਨੇ ਕਿਹਾ ਕਿ ਭਾਵੇਂ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਜਿੱਤਣ ਵਿੱਚ ਸਫ਼ਲ ਨਹੀਂ ਹੋਏ ਪਰ ਵਿਧਾਨ ਸਭਾ ਹਲਕਾ ਖਰੜ ਤੋਂ ਉਨ੍ਹਾਂ ਨੂੰ ਸਭ ਤੋਂ ਵੱਧ ਵੋਟਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਹਲਕਾ ਖਰੜ ਵਿੱਚ 5639 ਵੱਧ ਵੋਟਾਂ ਮਿਲਣੀਆਂ ਹਲਕੇ ਦੇ ਪਾਰਟੀ ਵਰਕਰਾਂ ਦੀ ਮਿਹਨਤ ਸਦਕਾ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਵਰਕਰਾਂ ਤੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਪੰਜਾਬ ਕਾਂਗਰਸ ਦੇ ਸਕੱਤਰ ਰਕੇਸ਼ ਕਾਲੀਆ, ਬਲਾਕ ਪ੍ਰਧਾਨ ਮਦਨ ਸਿੰਘ ਮਾਣਕਪੁਰ ਸ਼ਰੀਫ਼, ਰਣਜੀਤ ਸਿੰਘ ਨਗਲੀਆ, ਮਨਜੀਤ ਸਿੰਘ ਨਵਾਂਗਰਾਓ, ਹੰਸਰਾਜ ਸਿੰਘ ਬੂਥਗੜ੍ਹ, ਹਰਨੇਕ ਸਿੰਘ ਤਕੀਪੁਰ ਆਦਿ ਨੇ ਵੀ ਵਿਚਾਰ ਰੱਖੇ। ਇਸ ਮੌਕੇ ਮਨਵੀਰ ਸਿੰਘ ਮੁਲਾਂਪੁਰ ਗਰੀਬਦਾਸ, ਨਰਦੇਵ ਸਿੰਘ ਭੂਪਨਗਰ, ਬਾਬਾ ਰਾਮ ਸਿੰਘ, ਮੁਨੀਸ਼ ਗੌਤਮ ਮਾਜਰੀ, ਨਵੀਨ ਬਾਂਸਲ ਖਿਜ਼ਰਾਬਾਦ, ਹਰਜੀਤ ਸਿੰਘ ਮਾਣਕਪੁਰ ਸ਼ਰੀਫ਼ ਆਦਿ ਹਾਜ਼ਰ ਸਨ।

Advertisement

Advertisement