ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਸਐੱਸਪੀ ਵੱਲੋਂ ਸਿਖਲਾਈ ਕੋਰਸਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ

10:12 AM Sep 06, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 5 ਸਤੰਬਰ
ਐੱਸਐੱਸਪੀ (ਦਿਹਾਤੀ) ਹਰਕਮਲਪ੍ਰੀਤ ਸਿੰਘ ਖੱਖ ਵੱਲੋਂ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਿਖਲਾਈ ਕੋਰਸਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸਐੱਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਨਸ਼ਾ ਛੱਡ ਚੁੱਕੇ ਅਤੇ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾਣ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਦਿਹਾਤੀ ਖੇਤਰ ਦੇ ਥਾਣਿਆਂ ਨਾਲ ਤਾਲਮੇਲ ਕਰਕੇ ਹਰ ਹਫ਼ਤੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਚਲਾਏ ਜਾ ਰਹੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਵੇ। ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਬਲਾਕ ਮਿਸ਼ਨ ਮੈਨੇਜਰ ਸੂਰਜ ਕਲੇਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਵੱਖ-ਵੱਖ ਸਿਖਲਾਈ ਕੋਰਸਾਂ ਜਿਵੇਂ ਡੀ-ਡਗਕੀ, ਸੀ-ਪਾਈਟ ਅਤੇ ਹੁਨਰ ਵਿਕਾਸ ਯੋਜਨਾ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾੜੀ ਸੰਗਤ ’ਚ ਪਏ ਨੌਜਵਾਨਾਂ ਨਾਲ ਰਾਬਤਾ ਕਾਇਮ ਕਰਕੇ ਹੁਨਰ ਸਿਖਲਾਈ ਕੇਂਦਰਾਂ ਵਿੱਚ ਹੁਨਰ ਸਿਖਲਾਈ ਮੁਹੱਈਆ ਕਰਵਾਈ ਜਾਵੇਗੀ।

Advertisement

Advertisement