ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਹਿਦ ਦੀ ਵਰਤੋਂ ਅਤੇ ਮੰਡੀਕਰਨ ਸੁਚਾਰੂ ਬਣਾਉਣ ਲਈ ਮੀਟਿੰਗ

07:22 AM Jul 03, 2024 IST
ਮੀਟਿੰਗ ਦੌਰਾਨ ਹਾਜ਼ਰ ਅਧਿਕਾਰੀ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 2 ਜੁਲਾਈ
ਪੀ.ਏ.ਯੂ. ਸ਼ਹਿਦ ਮੱਖੀ ਪਾਲਕ ਐਸੋਸੀਏਸ਼ਨ ਅਤੇ ਯੂਨੀਵਰਸਿਟੀ ਦੇ ਸ਼ਹਿਦ ਮੱਖੀ ਮਾਹਿਰ ਵਿਚਕਾਰ ਆਪਸੀ ਵਿਚਾਰ ਵਟਾਂਦਰੇ ਲਈ ਇੱਕ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਮੀਟਿੰਗ ਦੌਰਾਨ ਸ਼ਹਿਦ ਦੀ ਸਾਂਭ-ਸੰਭਾਲ, ਵਿਕਰੀ, ਮੰਡੀਕਰਨ ਅਤੇ ਮਿਆਰ ਸਬੰਧੀ ਮੁੱਦਿਆਂ ਨੂੰ ਵਿਚਾਰਿਆ ਗਿਆ। ਉਪ ਕੁਲਪਤੀ ਡਾ. ਗੋਸਲ ਨੇ ਸ਼ਹਿਦ ਦਾ ਉਤਪਾਦਨ ਵਿਗਿਆਨਕ ਤਰੀਕੇ ਨਾਲ ਕਰਕੇ ਕਿਸਾਨੀ ਪਰਿਵਾਰ ਆਪਣੀ ਆਮਦਨ ਵਧਾ ਸਕਦੇ ਹਨ। ਉਨ੍ਹਾਂ ਸ਼ਹਿਦ ਉਤਪਾਦਕਾਂ ਨੂੰ ਬਰਾਂਡ ਨਿਰਮਾਣ ਲਈ ਪ੍ਰੇਰਿਤ ਕੀਤਾ।
ਸ਼ਹਿਦ ਮੱਖੀ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਸਿੰਘ ਸੋਹੀ ਨੇ ਕਿਹਾ ਕਿ ਸ਼ਹਿਦ ਉਦਯੋਗ ਨੂੰ ਵਿਗਿਆਨਕ ਅਗਵਾਈ ਦੇ ਨਾਲ-ਨਾਲ ਸਰਕਾਰੀ ਸਹਿਯੋਗ ਦੀ ਬੇਹੱਦ ਜ਼ਰੂਰਤ ਹੈ। ਪੀ.ਏ.ਯੂ. ਦੇ ਪ੍ਰਮੁੱਖ ਕੀਟ ਵਿਗਿਆਨੀ ਡਾ. ਜਸਪਾਲ ਸਿੰਘ ਨੇ ਸ਼ਹਿਦ ਉਤਪਾਦਨ ਦੇ ਕਿੱਤੇ ਨੂੰ ਹੋਰ ਮੁਨਾਫ਼ੇਯੋਗ ਬਨਾਉਣ ਲਈ ਪੀ.ਏ.ਯੂ. ਦੀਆਂ ਖੋਜ ਲੱਭਤਾਂ ਸਾਂਝੀਆਂ ਕੀਤੀਆਂ। ਸਮਾਗਮ ਦਾ ਸੰਚਾਲਨ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਕੀਤਾ।

Advertisement

Advertisement
Advertisement