ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਮੰਤਰੀ ਵੱਲੋਂ ਅੰਮ੍ਰਿਤਸਰ ਤੇ ਫ਼ਤਹਿਗੜ੍ਹ ਸਾਹਿਬ ਦੇ ‘ਆਪ’ ਆਗੂਆਂ ਨਾਲ ਮੀਟਿੰਗ

08:04 AM Jun 11, 2024 IST
ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਮੀਟਿੰਗ ਵਿੱਚ ਮੌਜੂਦ ਵਿਧਾਇਕ ਤੇ ਹੋਰ ਆਗੂ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਜੂਨ
ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ ਆਮ ਆਦਮੀ ਪਾਰਟੀ ਦੀ 10 ਸੀਟਾਂ ’ਤੇ ਹੋਈ ਹਾਰ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਸਬੰਧੀ ਪੜਚੋਲ ਕੀਤੀ ਜਾ ਰਹੀ ਹੈ। ਅੱਜ ਮੁੱਖ ਮੰਤਰੀ ਨੇ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ’ਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਉਮੀਦਵਾਰਾਂ, ਵਿਧਾਇਕਾਂ ਅਤੇ ‘ਆਪ’ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕ ਸਭਾ ਚੋਣਾਂ ਅਤੇ ਇਲਾਕੇ ਦੇ ਹੋਰ ਮੁੱਦਿਆਂ ’ਤੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਦੋਵੇਂ ਲੋਕ ਸਭਾ ਹਲਕਿਆਂ ਦੇ ਉਮੀਦਵਾਰ ਤੇ ਹਲਕਿਆਂ ਅਧੀਨ ਆਉਂਦੇ ਸਾਰੇ ਵਿਧਾਇਕ, ਪਾਰਟੀ ਅਹੁਦੇਦਾਰ ਅਤੇ ਚੇਅਰਮੈਨ ਵੀ ਹਾਜ਼ਰ ਸਨ। ਸ੍ਰੀ ਮਾਨ ਨੇ ਕਿਹਾ ਕਿ ਪਾਰਟੀ ਭਾਵੇਂ ਅੰਮ੍ਰਿਤਸਰ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ’ਚ ਚੋਣਾਂ ਹਾਰ ਗਈ, ਪਰ ਦੋਵੇਂ ਲੋਕ ਸਭਾ ਹਲਕਿਆਂ ਵਿਚ ਪਾਰਟੀ ਦੀ ਕਾਰਗੁਜ਼ਾਰੀ ਪਿਛਲੀਆਂ ਲੋਕ ਸਭਾ ਚੋਣਾਂ ਨਾਲੋਂ ਕਾਫ਼ੀ ਵਧੀਆ ਰਹੀ ਹੈ।
ਸ੍ਰੀ ਮਾਨ ਨੇ ਪਾਰਟੀ ਆਗੂਆਂ ਅਤੇ ਵਿਧਾਇਕਾਂ ਨੂੰ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸਾਰੇ ਵਿਧਾਇਕਾਂ ਤੇ ‘ਆਪ’ ਆਗੂਆਂ ਨੂੰ ਸੂਬੇ ਵਿੱਚ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਪ੍ਰੇਰਿਆ। ਸ੍ਰੀ ਮਾਨ ਨੇ ‘ਆਪ’ ਆਗੂਆਂ ਨੂੰ ਸੂਬਾ ਸਰਕਾਰ ਵੱਲੋਂ ਦੋ ਸਾਲਾਂ ਵਿੱਚ ਕੀਤੇ ਕੰਮਾਂ ਨੂੰ ਘਰ-ਘਰ ਪਹੁੰਚਾਉਣ ਤੇ ਜ਼ਿਮਨੀ ਚੋਣਾਂ ਦੀ ਤਿਆਰੀ ਖਿੱਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਜਿੱਤ ਹਾਸਲ ਕਰਕੇ ਨਵਾਂ ਇਤਿਹਾਸ ਸਿਰਜੇਗੀ।

Advertisement

Advertisement
Advertisement