ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਮਾਜਸੇਵੀ ਹਰਵਿੰਦਰਪਾਲ ਸਿੰਘ ਵੱਲੋਂ ਏਡੀਸੀ ਨਾਲ ਮੁਲਾਕਾਤ

06:50 AM Sep 13, 2024 IST
ਏਡੀਸੀ ਗੁਰਪ੍ਰੀਤ ਗਿੱਲ ਨੂੰ ਗੁਲਦਸਤਾ ਭੇਟ ਕਰਦੇ ਹੋਏ ਸਮਾਜ ਸੇਵਕ ਹਰਵਿੰਦਰਪਾਲ ਸਿੰਘ ਸ਼ਾਹਬਾਦ।

ਖੇਤਰੀ ਪ੍ਰਤੀਨਿਧ
ਬਟਾਲਾ, 12 ਸਤੰਬਰ
ਇਲਾਕੇ ਦੇ ਸਮਾਜ ਸੇਵਕ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਅੱਜ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਕਾਸ ਨਾਲ ਸਬੰਧਿਤ ਮਸਲਿਆਂ ਨੂੰ ਲੈ ਕੇ ਏਡੀਸੀ ਡਿਵੈਲਪਮੈਂਟ ਗੁਰਦਾਸਪੁਰ ਗੁਰਪ੍ਰੀਤ ਸਿੰਘ ਗਿੱਲ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀ ਨਾਲ ਕਈ ਅਹਿਮ ਨੁਕਤਿਆਂ ’ਤੇ ਗੱਲਬਾਤ ਕੀਤੀ ਅਤੇ ਕਈ ਸੁਝਾਅ ਵੀ ਦਿੱਤੇ। ਮਗਰੋਂ ਸ਼ਾਹਬਾਦ ਨੇ ਦੱਸਿਆ ਕਿ ਏਡੀਸੀ (ਵਿਕਾਸ) ਨਾਲ ਉਨ੍ਹਾਂ ਦੀ ਮੁਲਾਕਾਤ ਬਹੁਤ ਵਧੀਆ ਰਹੀ ਅਤੇ ਉਨ੍ਹਾਂ ਨੇ ਪੂਰੀ ਗੱਲਬਾਤ ਨੂੰ ਬਹੁਤ ਧਿਆਨ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਗੱਲ ਸੜਕਾਂ ਦੀ ਮਾੜੀ ਹਾਲਤ ’ਤੇ ਹੋਈ ਕਿਉਂ ਕਿ ਅਜੇ ਕੁਝ ਦਿਨ ਪਹਿਲਾਂ ਹੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸਜਾਏ ਗਏ ਨਗਰ ਕੀਰਤਨ ਦੌਰਾਨ ਮਾੜੀਆਂ ਸੜਕਾਂ ਕਾਰਨ ਸੰਗਤ ਨੂੰ ਕਾਫ਼ੀ ਪ੍ਰੇਸ਼ਾਨੀ ਝੱਲਣੀ ਪਈ। ਉਨ੍ਹਾਂ ਕਿਹਾ ਕਿ ਏਡੀਸੀ (ਵਿਕਾਸ) ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਆਪਣੇ ਪੱਧਰ ’ਤੇ ਇਨ੍ਹਾਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਵੱਧ ਤੋਂ ਵੱਧ ਯਤਨ ਕਰਨਗੇ। ਇਸ ਮੌਕੇ ਸੇਵਾ ਮੁਕਤ ਨਾਇਬ ਤਹਿਸੀਲਦਾਰ ਬਾਵਾ ਸਿੰਘ ਵੀ ਮੌਜੂਦ ਸਨ।

Advertisement

Advertisement