For the best experience, open
https://m.punjabitribuneonline.com
on your mobile browser.
Advertisement

ਦੌਲਤਪੁਰ ਵੱਲੋਂ ਬਾਜਵਾ ਨਾਲ ਮੁਲਾਕਾਤ

10:34 AM Sep 16, 2024 IST
ਦੌਲਤਪੁਰ ਵੱਲੋਂ ਬਾਜਵਾ ਨਾਲ ਮੁਲਾਕਾਤ
ਪ੍ਰਤਾਪ ਸਿੰਘ ਬਾਜਵਾ ਨਾਲ ਹਰਦੀਪ ਸਿੰਘ ਦੌਲਤਪੁਰ। -ਫੋਟੋ: ਸੋਢੀ
Advertisement

ਖੇਤਰੀ ਪ੍ਰਤੀਨਿਧ
ਧੂਰੀ, 15 ਸਤੰਬਰ
ਧੂਰੀ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਤੇ ਪਿੰਡ ਦੌਲਤਪੁਰ ਦੇ ਸਰਪੰਚ ਹਰਦੀਪ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕਰਕੇ ਧੂਰੀ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਚੱਲ ਰਹੀਆਂ ਗਤੀਵਿਧੀਆਂ ਵਾਰੇ ਜਾਣੂ ਕਰਵਾਇਆ। ਹਰਦੀਪ ਸਿੰਘ ਨੇ ਕਿਹਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਧੂਰੀ ਤੋਂ ਇਲਾਵਾ ਪੂਰੇ ਜ਼ਿਲ੍ਹੇ ਸੰਗਰੂਰ ਅੰਦਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੁਝ ਸੁਝਾਅ ਉਨ੍ਹਾਂ ਨਾਲ ਸਾਂਝੇ ਕੀਤੇ ਗਏ ਜਿਸ ਨਾਲ ਪਾਰਟੀ ਜ਼ਿਲ੍ਹੇ ਸੰਗਰੂਰ ਅੰਦਰ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਅੰਦਰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਆਪਣੇ ਬਲਬੂਤੇ ’ਤੇ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ‘ਆਪ’ ਦਾ ਕੋਈ ਆਧਾਰ ਨਹੀਂ ਇਹ ਪਾਰਟੀ ਸਿਰਫ ਝੂਠੇ ਵਾਅਦੇ ਹੀ ਕਰ ਸਕਦੀ ਹੈ।

Advertisement

Advertisement
Advertisement
Author Image

sanam grng

View all posts

Advertisement