For the best experience, open
https://m.punjabitribuneonline.com
on your mobile browser.
Advertisement

ਸੰਯੁਕਤ ਕਿਸਾਨ ਮੋਰਚੇ ਦੀ ਭਗਵੰਤ ਮਾਨ ਨਾਲ ਮੀਟਿੰਗ, ਖੇਤੀਬਾੜੀ ਮੰਤਰੀ ਦੀ ਅਗਵਾਈ ਹੇਠ ਕਮੇਟੀ ਬਣਾਈ

04:10 PM Dec 19, 2023 IST
ਸੰਯੁਕਤ ਕਿਸਾਨ ਮੋਰਚੇ ਦੀ ਭਗਵੰਤ ਮਾਨ ਨਾਲ ਮੀਟਿੰਗ  ਖੇਤੀਬਾੜੀ ਮੰਤਰੀ ਦੀ ਅਗਵਾਈ ਹੇਠ ਕਮੇਟੀ ਬਣਾਈ
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 19 ਨਵੰਬਰ
ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ, ਜਿਸ ਵਿਚ 27 ਮੰਗਾਂ ਬਾਰੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਗਿਆ। ਮੁੱਖ ਮੰਤਰੀ ਨੇ ਮੰਗਾਂ ਬਾਰੇ ਕਿਸਾਨ ਨੇਤਾਵਾਂ ਨਾਲ ਗੱਲਬਾਤ ਕੀਤੀ। ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਕੁਝ ਲਟਕਦੀਆਂ ਮੰਗਾਂ ਬਾਰੇ ਖੇਤੀਬਾੜੀ ਮੰਤਰੀ ਦੀ ਅਗਵਾਈ ਹੇਠ ਕਮੇਟੀ ਬਣਾਈ ਗਈ ਹੈ, ਜਿਸ ਵਿਚ ਪੰਜਾਬ ਸਰਕਾਰ ਦੇ ਤਿੰਨ ਨੁਮਾਇੰਦੇ ਅਤੇ ਕਿਸਾਨ ਜਥੇਬੰਦੀਆਂ ਵਲੋਂ ਪੰਜ ਮੈਂਬਰ ਲਏ ਜਾਣੇ ਹਨ, ਜਿਨ੍ਹਾਂ ਨੇ ਨਾਮ ਜਥੇਬੰਦੀਆਂ ਵਲੋਂ ਬਾਅਦ ਵਿੱਚ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਮੀਟਿੰਗ ਵਿੱਚ ਮੰਗਾਂ ਬਾਰੇ ਭਰੋਸਾ ਦਿਵਾਇਆ ਗਿਆ ਹੈ ਅਤੇ ਜੇ ਮਸਲਿਆਂ ਨੂੰ ਸੁਲਝਾਉਣ ਲਈ ਸਰਕਾਰੀ ਧਿਰ ਨੇ ਮੁੜ ਸੁਸਤੀ ਵਿਖਾਈ ਗਈ ਤਾਂ ਅੰਦਲਨ ਦਾ ਰਾਹ ਮੁੜ ਅਖਤਿਆਰ ਕਰ ਲਿਆ ਜਾਵੇਗਾ। ਮੀਟਿੰਗ ਵਿੱਚ ਰੁਲਦੂ ਸਿੰਘ ਮਾਨਸਾ, ਜੋਗਿੰਦਰ ਸਿੰਘ ਉਗਰਾਹਾਂ, ਦਰਸ਼ਨ ਪਾਲ, ਸਤਿਨਾਮ ਸਿੰਘ ਬਹਿਰੂ, ਬੂਟਾ ਸਿੰਘ ਬੁਰਜ ਗਿੱਲ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆਂ, ਰਵਿੰਦਰ ਸਿੰਘ ਪਟਿਆਲਾ, ਬਿੰਦਰ ਸਿੰਘ ਗੋਲੇਵਾਲਾ ਸਮੇਤ ਢਾਈ ਦਰਜਨ ਮੁੱਖ ਆਗੂ ਸ਼ਾਮਲ ਹੋਏ ਸਨ, ਜਦੋਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ। ਇਸ ਦੌਰਾਨ ਪੰਜਾਬ ਸਰਕਾਰ ਦੀ ਅਫ਼ਸਰਸ਼ਾਹੀ ਦੀ ਸ਼ਾਮਲ ਸੀ।

Advertisement

Advertisement
Author Image

Advertisement
Advertisement
×