For the best experience, open
https://m.punjabitribuneonline.com
on your mobile browser.
Advertisement

ਸਾਬਕਾ ਵਿਧਾਇਕ ਵੱਲੋਂ ਭਾਜਪਾ ਵਰਕਰਾਂ ਨਾਲ ਮੀਟਿੰਗ

06:07 AM Jul 10, 2024 IST
ਸਾਬਕਾ ਵਿਧਾਇਕ ਵੱਲੋਂ ਭਾਜਪਾ ਵਰਕਰਾਂ ਨਾਲ ਮੀਟਿੰਗ
Advertisement

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 9 ਜੁਲਾਈ
ਭਾਜਪਾ ਦੇ ਸੀਨਅੀਰ ਆਗੂ ਤੇ ਲਾਡਵਾ ਦੇ ਸਾਬਕਾ ਵਿਧਾਇਕ ਡਾ. ਪਵਨ ਸੈਣੀ ਨੇ ਕਿਹਾ ਹੈ ਕਿ ਲਾਡਵਾ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਦਾ ਤੇਜ਼ੀ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ। ਸੈਣੀ ਨੇ ਕਿਹਾ ਕਿ ਜਲਦੀ ਹੀ ਪਾਤਰ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲਾਭ ਦਿੱਤਾ ਜਾਏਗਾ। ਡਾ. ਪਵਨ ਸੈਣੀ ਅੱਜ ਬਾਬੈਨ ਦੇ ਕਿਸਾਨ ਆਰਾਮ ਘਰ ਵਿਚ ਭਾਜਪਾ ਮੰਡਲ ਬਾਬੈਨ ਦੇ ਵਰਕਰਾਂ ਦੀ ਬੈਠਕ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਲਾਡਵਾ ਸਬ ਡਿਵੀਜ਼ਨ ਦੀ ਇਮਾਰਤ ਲਈ 25 ਕਰੋੜ ਰੁਪਏ ਦੇਣ ਦਾ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ। । ਇਸ ਮੌਕੇ ਮੰਡਲ ਪ੍ਰਧਾਨ ਜਸਵਿੰਦਰ ਜੱਸੀ, ਜਨਰਲ ਸਕੱਤਰ ਰਿੰਕੂ ਕਸ਼ਯਪ, ਕਿਸ਼ੋਰੀ ਲਾਲ, ਗੁਰਨਾਮ ਮੰਗੋਲੀ, ਵਿਨੋੋਦ ਸਿੰਗਲਾ, ਚੇਤਨ ਸ਼ਰਮਾ, ਸ਼ਿਵ ਕੁਮਾਰ ਲਖਮੜੀ ਮੌਜੂਦ ਸਨ।

Advertisement

Advertisement
Advertisement
Author Image

joginder kumar

View all posts

Advertisement