ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੋਨੇ ਦੀ ਖਰੀਦ ਸਬੰਧੀ ਸ਼ੈਲਰ ਮਾਲਕਾਂ ਵੱਲੋਂ ਕੈਬਨਿਟ ਮੰਤਰੀਆਂ ਨਾਲ ਮੀਟਿੰਗ

08:43 AM Oct 04, 2024 IST
ਸ਼ੈੱਲਰ ਮਾਲਕਾਂ ਨਾਲ ਮੀਟਿੰਗ ਕਰਨ ਮਗਰੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਹਰਭਜਨ ਸਿੰਘ ਈਟੀਓ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 3 ਅਕਤੂਬਰ
ਪੰਜਾਬ ਵਿੱਚ ਝੋਨੇ ਦੀ ਖਰੀਦ ’ਚ ਤੇਜ਼ੀ ਲਿਆਉਣ ਲਈ ਸ਼ੈਲਰ ਮਾਲਕਾਂ ਦੇ ਵਫਦ ਵੱਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਆਪਣੀਆਂ ਮੰਗਾਂ ਬਾਰੇ ਮੀਟਿੰਗ ਕੀਤੀ ਗਈ। ਸ਼ੈਲਰ ਮਾਲਕਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਦੋਵੇਂ ਮੰਤਰੀਆਂ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਮਸਲਾ ਮੁੱਖ ਮੰਤਰੀ ਨਾਲ ਵਿਚਾਰ ਕੇ ਸਾਰਥਕ ਹੱਲ ਕੀਤਾ ਜਾਵੇਗਾ।
ਸ਼ੈਲਰ ਮਾਲਕਾਂ ਨੇ ਦੱਸਿਆ ਕਿ ਭਰੋਸਾ ਮਿਲਣ ਮਗਰੋਂ ਐਸੋਸੀਏਸ਼ਨ ਨੇ ਝੋਨੇ ਦੀ ਖਰੀਦ ਵਿੱਚ ਤੇਜ਼ੀ ਲਿਆਉਣ ਦਾ ਵਾਅਦਾ ਕੀਤਾ ਹੈ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਝੋਨੇ ਦੀ ਖਰੀਦ ਵਿੱਚ ਲੇਬਰ ਯੂਨੀਅਨ ਦਾ ਮਾਮਲਾ ਪਹਿਲਾਂ ਹੀ ਹੱਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਝੋਨੇ ਦੀ ਸਾਫ-ਸਫਾਈ, ਤੁਲਾਈ ਅਤੇ ਲੋਡਿੰਗ ਦਾ ਰੇਟ ਹਰਿਆਣੇ ਨਾਲੋਂ ਵੱਧ ਦਿੱਤਾ ਜਾ ਰਿਹਾ ਹੈ। ਹੁਣ ਸ਼ੈੱਲਰ ਮਾਲਕਾਂ ਨਾਲ ਹੋਈ ਗੱਲਬਾਤ ਮਗਰੋਂ ਝੋਨੇ ਦੀ ਖਰੀਦ ਵਿੱਚ ਹੋਰ ਤੇਜ਼ੀ ਆਵੇਗੀ।
ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦੇਗੀ ਪਰ ਕਿਸਾਨਾਂ ਲਈ ਇਹ ਜ਼ਰੂਰੀ ਹੈ ਕਿ ਉਹ ਆਪਣੀ ਸੁੱਕੀ ਹੋਈ ਫਸਲ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਮੰਡੀ ਵਿੱਚ ਉਨ੍ਹਾਂ ਨੂੰ ਬੈਠਣਾ ਨਾ ਪਵੇ। ਮੀਟਿੰਗ ਵਿੱਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਗ ਸਣੇ ਸ਼ੈੱਲਰ ਮਾਲਕ ਐਸੋਸੀਏਸ਼ਨ ਵੱਲੋਂ ਸੁਰਜੀਤ ਸਿੰਘ ਕੰਗ, ਸੁਖਦੇਵ ਸਿੰਘ ਪ੍ਰਧਾਨ ਮਹਿਤਾ, ਦਿਲਬਾਗ ਸਿੰਘ ਬਾਠ ਤਰਨ ਤਾਰਨ, ਗੁਰਦੇਵ ਸਿੰਘ ਖਾਲਸਾ ਪ੍ਰਧਾਨ ਮੰਡੀ ਰਈਆ, ਬਲਦੇਵ ਸਿੰਘ ਬੱਦੋਵਾਲ ਅਤੇ ਹੋਰ ਆਗੂ ਹਾਜ਼ਰ ਸਨ।

Advertisement

Advertisement