ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਲ ਸਪਲਾਈ ਵਰਕਰ ਯੂਨੀਅਨ ਦੀ ਚੀਫ ਇੰਜਨੀਅਰ ਨਾਲ ਮੀਟਿੰਗ

06:32 AM Jul 03, 2024 IST
ਮੀਟਿੰਗ ਤੋਂ ਬਾਅਦ ਮੁੱਖ ਦਫ਼ਤਰ ਤੋਂ ਬਾਹਰ ਖੜ੍ਹੇ ਸੂਬਾਈ ਆਗੂ। -ਫੋਟੋ: ਅਕੀਦਾ

ਪੱਤਰ ਪ੍ਰੇਰਕ
ਪਟਿਆਲਾ, 2 ਜੁਲਾਈ
ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਚੀਫ ਇੰਜਨੀਅਰ (ਉੱਤਰ) ਨਾਲ ਹੋਈ। ਇਸ ਦੌਰਾਨ ਜਥੇਬੰਦੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚਰਚਾ ਕੀਤੀ।
ਸੂਬਾ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਤੇ ਸੂਬਾ ਜਨਰਲ ਸਕੱਤਰ ਬਲਵੀਰ ਸਿੰਘ ਹਿਰਦਾਪੁਰ ਨੇ ਕਿਹਾ ਕਿ ਅਧਿਕਾਰੀ ਦੇ ਧਿਆਨ ’ਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਅਧੀਨ ਪਿਛਲੇ ਪੰਦਰਾਂ ਵੀਹ ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਐਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਨੂੰ ਵਿਭਾਗ ਅਧੀਨ ਲਿਆ ਕੇ ਰੈਗੂਲਰ ਕਰਨ ਸਬੰਧੀ ਲਿਆਂਦਾ ਗਿਆ ਇਸ ਤੋਂ ਇਲਾਵਾ ਪਿਛਲੇ ਢਾਈ ਤਿੰਨ ਸਾਲਾਂ ਤੋਂ ਕਾਮਿਆਂ ਦੀਆਂ ਤਨਖ਼ਾਹਾਂ ਦੇ ਵਾਧੇ ’ਤੇ ਲਾਈ ਰੋਕ ਹਟਾ ਕੇ ਤਨਖ਼ਾਹਾਂ ਉਪਰ ਵਾਧਾ ਦਿੱਤਾ ਜਾਵੇ।
ਮੰਗਾਂ ਸਬੰਧੀ ਜਵਾਬ ਦਿੰਦਿਆਂ ਚੀਫ ਇੰਜਨੀਅਰ ਨੇ ਕਿਹਾ ਕਿ ਵਰਕਰਾਂ ਨੂੰ ਵਿਭਾਗ ਅਧੀਨ ਲਿਆਉਣ ਦੀ ਪਾਲਿਸੀ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਗਈ ਹੈ। ਆਗੂਆਂ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ 5 ਜੁਲਾਈ ਨੂੰ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਜਥੇਬੰਦੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਦੀ ਨਿਰੋਲ ਜ਼ਿੰਮੇਵਾਰੀ ਜਲ ਸਪਲਾਈ ਮੈਨੇਜਮੈਂਟ ਦੀ ਹੋਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਟਿਆਲਾ ਜੋਗਿੰਦਰ ਸਿੰਘ ਜੋਲਾ ਤੇ ਹੋਰ ਜ਼ਿਲ੍ਹਾ ਪ੍ਰਧਾਨ ਵੀ ਮੌਜੂਦ ਸਨ।

Advertisement

Advertisement
Advertisement