ਜਤਿੰਦਰ ਭੱਲਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ
07:50 AM May 23, 2024 IST
ਪੱਤਰ ਪ੍ਰੇਰਕ
ਬਠਿੰਡਾ, 22 ਮਈ
ਆਮ ਆਦਮੀ ਪਾਰਟੀ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਨੇ ਅੱਜ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਜਿੱਥੇ ਲੋਕ ਸਭਾ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ, ਉੱਥੇ ਹੀ ਬਠਿੰਡਾ ਖੇਤਰ ਦੀਆਂ ਮੰਗਾਂ ਅਤੇ ਮੁਸ਼ਕਲਾਂ ਨੂੰ ਹੱਲ ਕਰਨ ਲਈ ਇਕ ਮੰਗ ਪੱਤਰ ਵੀ ਸੌਂਪਿਆ। ਉਨ੍ਹਾਂ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੁਰਜੀਤ ਪਾਤਰ ਹੋਰਾਂ ਦੀ ਇਕ ਵੱਡੀ ਤਸਵੀਰ ਵੀ ਭੇਟ ਕੀਤੀ। ਜਤਿੰਦਰ ਭੱਲਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਇਲਾਕੇ ਦੀਆਂ ਮੰਗਾਂ ਜਲਦੀ ਹੀ ਪੂਰੀਆਂ ਕੀਤੀਆਂ ਜਾਣਗੀਆਂ।
Advertisement
Advertisement
Related News
Advertisement