For the best experience, open
https://m.punjabitribuneonline.com
on your mobile browser.
Advertisement

ਰਾਜਾ ਗਿੱਲ ਵੱਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

07:41 AM Mar 31, 2024 IST
ਰਾਜਾ ਗਿੱਲ ਵੱਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ
ਕਾਂਗਰਸੀ ਵਰਕਰਾਂ ਨਾਲ ਗੱਲਬਾਤ ਕਰਦੇ ਹੋਏ ਰੁਪਿੰਦਰ ਸਿੰਘ ਰਾਜਾ ਗਿੱਲ।
Advertisement

ਪੱਤਰ ਪ੍ਰੇਰਕ
ਮਾਛੀਵਾੜਾ, 30 ਮਾਰਚ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਵੱਲੋਂ ਮਾਛੀਵਾੜਾ ਬਲਾਕ ਦੇ ਕਈ ਪਿੰਡਾਂ ਵਿਚ ਬੂਥ ਪੱਧਰ ਦੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਨੇੜਲੇ ਪਿੰਡ ਹੇੜੀਆਂ ਵਿੱਚ ਰਮਨਦੀਪ ਸਿੰਘ ਗੋਲੂ ਦੀ ਰਿਹਾਇਸ਼ ’ਤੇ ਹੋਈ ਮੀਟਿੰਗ ’ਚ ਭਾਰੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਇਸ ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਰਾਜਾ ਗਿੱਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਬੂਥ ਪੱਧਰ ਦੇ ਵਰਕਰਾਂ ਨਾਲ ਮੀਟਿੰਗ ਕਰ ਕੇ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਕਿ ਉਹ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਪਾਰਟੀ ਨਾਲ ਜੋੜਨ।
ਇਸ ਮੌਕੇ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ, ਪ੍ਰਧਾਨ ਯੂਥ ਕਾਂਗਰਸ ਜਸਪ੍ਰੀਤ ਸਿੰਘ ਸਹਿਜੋ ਮਾਜਰਾ, ਮੰਡਲ ਪ੍ਰਧਾਨ ਗਗਨਦੀਪ ਸਿੰਘ ਬਰਮਾ, ਮਾਲਵਿੰਦਰ ਸਿੰਘ, ਸਰਬਜੀਤ ਸਿੰਘ ਖੀਰਨੀਆ, ਗੁਰਪ੍ਰੀਤ ਸਿੰਘ, ਨਾਜਰ ਸਿੰਘ ਕਕਰਾਲਾ ਖੁਰਦ, ਦਲਜੀਤ ਸਿੰਘ, ਅਮਰਿੰਦਰ ਕੌਰ ਮੱਲਮਾਜਰਾ, ਵਿਜੇ ਕੁਮਾਰ ਸਿਹਾਲਾ, ਇੰਦਰਜੀਤ ਸਿੰਘ ਕਟਾਲਾ, ਗੁਰਬਚਨ ਸਿੰਘ ਟੋਡਰਪੁਰ, ਜਸਪ੍ਰੀਤ ਸਿੰਘ, ਪ੍ਰੀਤਮ ਸਿੰਘ ਬੌਦਲੀ ਹਾਜ਼ਰ ਸਨ।

Advertisement

Advertisement
Author Image

sanam grng

View all posts

Advertisement
Advertisement
×