For the best experience, open
https://m.punjabitribuneonline.com
on your mobile browser.
Advertisement

ਰਣਦੀਪ ਸਿੰਘ ਨਾਭਾ ਵੱਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ

11:22 AM Aug 19, 2024 IST
ਰਣਦੀਪ ਸਿੰਘ ਨਾਭਾ ਵੱਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ। -ਫ਼ੋਟੋ: ਸੂਦ
Advertisement

ਪੱਤਰ ਪ੍ਰੇਰਕ
ਅਮਲੋਹ, 18 ਅਗਸਤ
ਕਾਂਗਰਸ ਵਰਕਰਾਂ, ਸਾਬਕਾ ਪੰਚ, ਸਰਪੰਚ, ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀ ਇੱਕ ਅਹਿਮ ਮੀਟਿੰਗ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਦੀ ਪ੍ਰਧਾਨਗੀ ਹੇਠ ਕਾਂਗਰਸ ਦਫ਼ਤਰ ਅਮਲੋਹ ਵਿਚ ਹੋਈ। ਇਸ ਮੌਕੇ ਆਉਣ ਵਾਲੀਆਂ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ, ਪੰਚਾਇਤ ਅਤੇ ਕੌਂਸਲ ਚੋਣਾਂ ਲਈ ਰਣਨਿਤੀ ਤਿਆਰ ਕੀਤੀ ਗਈ ਅਤੇ ਹੁਣ ਤੋਂ ਹੀ ਤਿਆਰੀਆਂ ਵਿੱਢਣ ਦਾ ਸੱਦਾ ਦਿੱਤਾ। ਇਸ ਵਿਚ ਅਮਲੋਹ ਬਲਾਕ ਦੇ ਪ੍ਰਧਾਨ ਜਗਵੀਰ ਸਿੰਘ ਸਲਾਣਾ, ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਸੰਜੀਵ ਦੱਤਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਗਮੀਤ ਸਿੰਘ ਸਹੋਤਾ ਬਾਵਾ, ਗੁਰਪ੍ਰੀਤ ਸਿੰਘ ਗਰੇਵਾਲ ਕਲਾਲਮਾਜਰਾ, ਸੰਮਤੀ ਮੈਬਰ ਜਗਨ ਨਾਥ ਪੱਪੂ, ਬਲਬੀਰ ਸਿੰਘ ਮਿੰਟੂ, ਬਿੱਕਰ ਸਿੰਘ ਦੀਵਾ, ਹਰਚੰਦ ਸਿੰਘ ਸ਼ਮਸਪੁਰ, ਜੀਤ ਸਿੰਘ ਮਛਰਾਏ, ਹਰਪ੍ਰੀਤ ਸਿੰਘ ਗੁਰਧਨਪੁਰ, ਬਲਜੀਤ ਸਿੰਘ ਮਰਾਰੜੂ, ਮਹਿੰਦਰ ਪਜਨੀ, ਸਿਵ ਕੁਮਾਰ ਗਰਗ, ਰਾਕੇਸ਼ ਕੁਮਾਰ ਗੋਗੀ, ਸਾਬਕਾ ਕੌਂਸਲ ਪ੍ਰਧਾਨ ਲਾਲ ਚੰਦ ਗਰਗ, ਸਾਬਕਾ ਮੀਤ ਪ੍ਰਧਾਨ ਹੈਪੀ ਸੇਢਾ, ਕੌਂਸਲਰ ਰਜਿੰਦਰ ਸਿੰਘ ਬਿੱਟੂ, ਮਹਿਲਾ ਕਾਂਗਰਸ ਦੀ ਸੂਬਾ ਮੀਤ ਪ੍ਰਧਾਨ ਨੀਲਮ ਰਾਣੀ ਆਦਿ ਨੇ ਸ਼ਿਰਕਤ ਕੀਤੀ।

Advertisement

Advertisement
Advertisement
Author Image

sukhwinder singh

View all posts

Advertisement