ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਭਰਾਜ ਵੱਲੋਂ ਡੀਪੀਆਈ (ਕਾਲਜਾਂ) ਨਾਲ ਮੀਟਿੰਗ

09:57 PM Jun 23, 2023 IST

ਗੁਰਦੀਪ ਸਿੰਘ ਲਾਲੀ

Advertisement

ਸੰਗਰੂਰ, 6 ਜੂਨ

ਅਕਾਲ ਡਿਗਰੀ ਕਾਲਜ ਫਾਰ ਵਿਮੈਨ ਦੇ ਸੇਵਾਵਾਂ ਤੋਂ ਫਾਰਗ ਕੀਤੇ ਸਹਾਇਕ ਪ੍ਰੋਫੈਸਰਾਂ ਦਾ ਮਾਮਲਾ ਡੀਪੀਆਈ (ਕਾਲਜਾਂ) ਪੰਜਾਬ ਦੇ ਦਰਬਾਰ ਪੁੱਜ ਗਿਆ ਹੈ। ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਲੰਘੇ ਦਿਨ ਸਹਾਇਕ ਪ੍ਰੋਫੈਸਰਾਂ ਦੀ ਭੁੱਖ ਹੜਤਾਲ ਖਤਮ ਕਰਾਉਣ ਤੋਂ ਬਾਅਦ ਅੱਜ ਸਹਾਇਕ ਪ੍ਰੋਫੈਸਰਾਂ ਦੇ ਨੁਮਾਇੰਦਿਆਂ ਸਮੇਤ ਸਿੱਖਿਆ ਭਵਨ ਪੰਜਾਬ ਪੁੱਜ ਕੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਸਬੰਧੀ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਅਕਾਲ ਡਿਗਰੀ ਕਾਲਜ ਫਾਰ ਵਿਮੈਨ ਦੇ ਸਹਾਇਕ ਪ੍ਰੋਫੈਸਰਾਂ ਦੇ ਮਸਲੇ ਨੂੰ ਹੱਲ ਕਰਾਉਣ ਲਈ ਉਨ੍ਹਾਂ ਅੱਜ ਡੀ.ਪੀ.ਆਈ. ਕਾਲਜਾਂ ਡਾ. ਅਮਰਪਾਲ ਸਿੰਘ ਨਾਲ ਮੀਟਿੰਗ ਕੀਤੀ ਅਤੇ ਸਾਰਾ ਮਾਮਲੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਸਹਾਇਕ ਪ੍ਰੋਫੈਸਰਾਂ ਦੇ ਮਾਮਲੇ ਨੂੰ ਹੱਲ ਕਰਾਉਣ ਲਈ ਗੰਭੀਰ ਹਨ ਅਤੇ ਇਸ ਮਸਲੇ ਦੇ ਹੱਲ ਲਈ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ। ਵਿਧਾਇਕਾ ਨੇ ਕਿਹਾ ਕਿ ਉਹ ਪੂਰੀ ਤਰ੍ਹਾਂ ਆਸਵੰਦ ਹਨ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਇਸ ਮਾਮਲੇ ਵਿੱਚ ਢੁਕਵੇਂ ਕਦਮ ਚੁੱਕੇ ਜਾਣਗੇ। ਮੀਟਿੰਗ ਵਿਚ ਸਹਾਇਕ ਪ੍ਰੋਫੈਸਰਾਂ ਦੇ ਨੁਮਾਇੰਦੇ ਅਤੇ ਕਾਲਜਾਂ ਦੇ ਲਾਅ ਅਫ਼ਸਰ ਵੀ ਮੌਜੂਦ ਸਨ।

Advertisement

ਜ਼ਿਕਰਯੋਗ ਹੈ ਕਿ ਅਕਾਲ ਡਿਗਰੀ ਕਾਲਜ ਫਾਰ ਵਿਮੈੱਨ ਵਿੱਚ ਬੀ.ਏ. ਕੋਰਸ ਦੇ ਸਹਾਇਕ ਪ੍ਰੋਫੈਸਰਾਂ ਨੂੰ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਸੀ ਜਿਸ ਮਗਰੋਂ ਸਹਾਇਕ ਪ੍ਰੋਫੈਸਰਾਂ ਵੱਲੋਂ ਕਾਲਜ ਮੈਨੇਜਮੈਂਟ ਖ਼ਿਲਾਫ਼ ਇੱਥੇ ਕਾਲਜ ਅੱਗੇ ਲੜੀਵਾਰ ਭੁੱਖ ਹੜਤਾਲ ਅਤੇ ਧਰਨਾ ਲਗਾ ਦਿੱਤਾ ਗਿਆ ਸੀ। ਦੱਸਣਯੋਗ ਹੈ ਕਿ ਲੰਘੇ ਦਿਨ ਵਿਧਾਇਕਾ ਨਰਿੰਦਰ ਭਰਾਜ ਨੇ ਭੁੱਖ ਹੜਤਾਲ ਖਤਮ ਕਰਵਾ ਦਿੱਤੀ ਸੀ ਜਦਕਿ ਰੋਸ ਛੇਵੇਂ ਦਿਨ ਧਰਨਾ ਜਾਰੀ ਹੈ। ਸਹਾਇਕ ਪ੍ਰੋਫੈਸਰਾਂ ਦਾ ਕਹਿਣਾ ਹੈ ਕਿ ਉਹ ਕਰੀਬ ਅੱਠ ਸਾਲ ਤੋਂ ਸੇਵਾਵਾਂ ਨਿਭਾਅ ਰਹੇ ਹਨ ਪਰ ਅਚਾਨਕ ਹੀ ਉਨ੍ਹਾਂ ਨੂੰ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਹੈ ਜਦੋਂਕਿ ਕਾਲਜ ਮੈਨੇਜਮੈਂਟ ਨੂੰ ਅਜਿਹਾ ਕਰਨ ਦਾ ਅਧਿਕਾਰ ਨਹੀਂ ਹੈ।

Advertisement
Advertisement