ਸਹਾਇਕ ਕਮਸ਼ਿਨਰ ਵੱਲੋਂ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨਾਲ ਮੀਟਿੰਗ
ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 12 ਅਕਤੂਬਰ
ਜ਼ਿਲ੍ਹਾ ਮਾਲੇਰਕੋਟਲਾ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਡਿਪਟੀ ਕਮਿਸ਼ਨਰ ਡਾ. ਪੱਲਵੀ ਦੇ ਦਿਸ਼ਾ- ਨਿਰਦੇਸ਼ਾਂ ਤਹਿਤਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਸੂਬਾ ਪ੍ਰਧਾਨ ਫਰੀਡਮ ਫਾਈਟਰ ਹਰਿੰਦਰਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ, ਜਨਰਲ ਸਕੱਤਰ ਜਗਮੇਲ ਸਿੰਘ, ਅਜੀਤ ਪਾਲ ਸਿੰਘ, ਅਸਲਮ, ਲਾਭ ਸਿੰਘ ਤੋਂ ਇਲਾਵਾ ਹੋਰ ਅਹੁਦੇਦਾਰਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਹੋਏ। ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਨੇ ਕਿਹਾ ਕਿ ਸੁਤੰਤਰਤਾ ਸੈਨਾਨੀਆਂ ਨੇ ਆਉਣ ਵਾਲੀਆਂ ਪੀੜ੍ਹੀਆਂ ਦੀ ਬਿਹਤਰੀ, ਦੇਸ਼ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੁਰਬਾਨੀਆਂ ਦਿੱਤੀਆਂ ਹਨ, ਇਸ ਲਈ ਉਨ੍ਹਾਂ ਨੂੰ ਬਣਦਾ ਸਤਿਕਾਰ ਦੇਣਾ ਚਾਹੀਦਾ ਹੈ। ਉਨ੍ਹਾਂ ਭਰੋਸਾ ਦਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀ ਹਰ ਇੱਕ ਸਮੱਸਿਆ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਕੋਈ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।