ਸੁਤੰਤਰਤਾ ਸੰਗਰਾਮੀਆਂ ਦੇ ਪਰਵਿਾਰਕ ਮੈਂਬਰਾਂ ਨਾਲ ਮੀਟਿੰਗ
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 1 ਅਗਸਤ
ਜ਼ਿਲ੍ਹਾ ਮਾਲੇਰਕੋਟਲਾ ਦੇ ਸੁਤੰਤਰਤਾ ਸੰਗਰਾਮੀਆਂ ਦੇ ਪਰਵਿਾਰਕ ਮੈਂਬਰਾਂ ਦੀ ਬੈਠਕ ਸਹਾਇਕ ਕਮਿਸ਼ਨਰ ਮਾਲੇਰਕੋਟਲਾ ਗੁਰਮੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਸੂਬਾ ਪ੍ਰਧਾਨ ਫਰੀਡਮ ਫਾਈਟਰ ਹਰਿੰਦਰਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ, ਮੈਂਬਰ ਜਸਵੀਰ ਸਿੰਘ, ਅਸਲਮ, ਕੁਲਵਿੰਦਰ ਸਿੰਘ, ਅਜੀਤ ਪਾਲ ਸਿੰਘ, ਸੁਰਿੰਦਰ ਸਿੰਘ, ਜਗਮੇਲ ਸਿੰਘ, ਹਰਜੀਤ ਸਿੰਘ ਤੋਂ ਇਲਾਵਾ ਹੋਰ ਅਹੁਦੇਦਾਰ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਪਰਵਿਾਰਕ ਮੈਂਬਰ ਸ਼ਾਮਲ ਹੋਏ।
ਸਹਾਇਕ ਕਮਿਸ਼ਨਰ ਨੇ ਕਿਹਾ ਕਿ ਸੁਤੰਤਰਤਾ ਸੈਨਾਨੀਆਂ ਨੇ ਆਉਣ ਵਾਲੀਆਂ ਪੀੜ੍ਹੀਆਂ ਦੀ ਬਿਹਤਰੀ, ਦੇਸ਼ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੁਰਬਾਨੀਆਂ ਦਿੱਤੀਆਂ ਅਤੇ ਸਾਨੂੰ ਸਾਰਿਆਂ ਨੂੰ ਆਪਣੇ ਸੁਤੰਤਰਤਾ ਸੰਗਰਾਮੀਆਂ ਦੀਆਂ ਇੱਛਾਵਾਂ ਦੀ ਕਦਰ ਕਰਨੀ ਚਾਹੀਦੀ ਹੈ। ਉਨ੍ਹਾਂ ਭਰੋਸਾ ਦਵਿਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੀ ਹਰ ਇੱਕ ਸਮੱਸਿਆ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਕੋਈ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਸ ਮੌਕੇ ਸੁਤੰਤਰਤਾ ਸੰਗਰਾਮੀਆਂ ਦੇ ਪਰਵਿਾਰਕ ਮੈਂਬਰਾਂ ਵੱਲੋਂ ਆਪਣੀਆਂ ਸਮੱਸਿਆਵਾਂ ਤੋਂ ਸਹਾਇਕ ਕਮਿਸ਼ਨਰ ਨੂੰ ਜਾਣੂ ਕਰਵਾਇਆ।