ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਹਿਰਾ ਵੱਲੋਂ ਸ਼ੰਭੂ ਬਾਰਡਰ ’ਤੇ ਕਿਸਾਨਾਂ ਨਾਲ ਮੀਟਿੰਗ

07:37 AM Jul 04, 2024 IST
ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸੁਖਪਾਲ ਸਿੰਘ ਖਹਿਰਾ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 3 ਜੁਲਾਈ
ਪਿਛਲੇ ਪੰਜ ਮਹੀਨੇ ਤੋਂ ਵੱਧ ਸਮੇਂ ਤੋਂ ਸ਼ੰਭੂ ਬਾਰਡਰ ’ਤੇ ਕਿਸਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੇ ਹਨ। ਅੱਜ ਦੁਬਾਰਾ ਆਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਅਤੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸ਼ੰਭੂ ਮੋਰਚੇ ਵਿੱਚ ਪਹੁੰਚ ਕੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਖਹਿਰਾ ਨੇ ਕਿਹਾ ਕਿ ਵਾਟਰ ਕੈਨਨ ਦੇ ਨਾਮ ਨਾਲ ਮਸ਼ਹੂਰ ਹੋਏ ਨਵਦੀਪ ਸਿੰਘ ਜਲਵੇੜਾ, ਤੇਜਵੀਰ ਸਿੰਘ ਪੰਜੋਖਰਾ ਖ਼ਿਲਾਫ਼ ਜੋ ਕੇਸ ਦਰਜ ਕੀਤਾ ਗਿਆ ਉਹ ਸਰਾਸਰ ਗਲਤ ਹੈ। ਇਹ ਗ੍ਰਿਫ਼ਤਾਰੀ ਮੋਰਚੇ ਨੂੰ ਰੋਕਣ ਲਈ ਕੀਤੀ ਗਈ ਹੈ। ਦੁੱਖ ਦੀ ਗੱਲ ਹੈ ਕਿ ਹਰਿਆਣਾ ਪੁਲੀਸ ਪੰਜਾਬ ਦੀ ਸੀਮਾ ਵਿੱਚ ਆ ਕੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਕਰਨੀ ਚਾਹੀਦੀ ਸੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਪਾਰਟੀ ਅਤੇ ਇੰਡੀਆ ਗੱਠਜੋੜ ਵੱਲੋਂ ਉਨ੍ਹਾਂ ਦੀਆਂ ਮੰਗਾਂ ਪਾਰਲੀਮੈਂਟ ਵਿੱਚ ਚੁੱਕੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 17 ਜੁਲਾਈ ਨੂੰ ਨਵਦੀਪ ਜਲਵੇੜਾ ਦੀ ਰਿਹਾਈ ਲਈ ਜੋ ਕਿਸਾਨ ਜਥੇਬੰਦੀਆਂ ਵੱਲੋਂ ਅੰਬਾਲਾ ਵਿੱਚ ਧਰਨਾ ਦੇਣ ਦਾ ਐਲਾਨ ਕੀਤਾ ਹੈ, ਇਸ ਧਰਨੇ ਵਿੱਚ ਉਹ ਖ਼ੁਦ ਵੀ ਸ਼ਾਮਲ ਹੋਣਗੇ।
ਸਥਾਨਕ ਲੋਕਾਂ ਦੀਆਂ ਮੰਗਾਂ ਨੂੰ ਮੁੱਖ ਰੱਖਦਿਆਂ ਹੋਇਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਕੋਈ ਵੀ ਰਸਤਾ ਬੰਦ ਨਹੀਂ ਕੀਤਾ ਗਿਆ ਇਹ ਹਰਿਆਣਾ ਸਰਕਾਰ ਵੱਲੋਂ ਬੰਦ ਕੀਤਾ ਗਿਆ ਹੈ। ਮੀਟਿੰਗ ਵਿੱਚ ਕਿਸਾਨ ਆਗੂ ਬਲਵੰਤ ਸਿੰਘ ਬਹਿਰਾਮਕੇ, ਸੁਰਜੀਤ ਸਿੰਘ ਫੂਲ, ਗੁਰਅਮਨੀਤ ਸਿੰਘ ਮਾਂਗਟ, ਜੰਗ ਸਿੰਘ ਭਟੇੜੀ, ਅਮਰਜੀਤ ਸਿੰਘ ਮੋਹੜੀ, ਜਸਵੀਰ ਸਿੰਘ ਹਾਜ਼ਰ ਸਨ।

Advertisement

ਅੰਬਾਲਾ ਕੱਪੜਾ ਮਾਰਕੀਟ ਰਹੀ ਚਾਰ ਘੰਟੇ ਬੰਦ

ਸ਼ੰਭੂ ਬਾਰਡਰ ’ਤੇ ਕਿਸਾਨਾਂ ਵੱਲੋਂ ਲਗਾਏ ਧਰਨੇ ਕਾਰਨ ਹ‌ਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਬੈਰੀਕੇਡ ਲਗਾ ਕੇ ਅੰਬਾਲਾ ਜਾਣ ਦੇ ਰਸਤੇ ਬੰਦ ਕਰਨ ਦੇ ਵਿਰੋਧ ਵਿੱਚ ਅੰਬਾਲਾ ਦੀ ਕੱਪੜਾ ਮਾਰਕੀਟ ਦੇ ਵਪਾਰੀਆਂ ਨੇ ਅੱਜ ਅੰਬਾਲਾ ਸ਼ਹਿਰ ਚਾਰ ਘੰਟੇ ਲਈ ਬੰਦ ਰੱਖਿਆ। ਉਨ੍ਹਾਂ ਦੀ ਮੰਗ ਸੀ ਕਿ ਕਿਸਾਨਾਂ ਵੱਲੋਂ ਸ਼ੰਭੂ ਬਾਰਡਰ ’ਤੇ ਲਗਾਇਆ ਧਰਨਾ ਉਠਾਇਆ ਜਾਵੇ ਤਾਂ ਕਿ ਉਨ੍ਹਾਂ ਦੇ ਵਪਾਰ ਵਿਚ ਆਈ ਖੜੋਤ ਨੂੰ ਰਾਹਤ ਮਿਲ ਸਕੇ।

Advertisement
Advertisement