For the best experience, open
https://m.punjabitribuneonline.com
on your mobile browser.
Advertisement

ਸਿਹਤ ਮੰਤਰੀ ਨਾਲ ਮੀਟਿੰਗ ਬੇਸਿੱਟਾ, ਪੰਜਾਬ ਵਿੱਚ 12 ਸਤੰਬਰ ਤੋਂ ਓਪੀਡੀ ਸੇਵਾਵਾਂ ਮੁਕੰਮਲ ਬੰਦ

10:45 PM Sep 11, 2024 IST
ਸਿਹਤ ਮੰਤਰੀ ਨਾਲ ਮੀਟਿੰਗ ਬੇਸਿੱਟਾ  ਪੰਜਾਬ ਵਿੱਚ 12 ਸਤੰਬਰ ਤੋਂ ਓਪੀਡੀ ਸੇਵਾਵਾਂ ਮੁਕੰਮਲ ਬੰਦ
Advertisement

ਕੁਲਦੀਪ ਸਿੰਘ
ਚੰਡੀਗੜ੍ਹ, 11 ਸਤੰਬਰ
ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਦੀਆਂ ਓਪੀਡੀਜ਼ ਭਲਕੇ 12 ਸਤੰਬਰ ਤੋਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ। ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਇਹ ਫੈਸਲਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੀਟਿੰਗ ਬੇਸਿੱਟਾ ਰਹਿਣ ਬਾਅਦ ਲਿਆ ਹੈ। ਐਸੋਸੀਏਸ਼ਨ ਨੇ ਪਹਿਲਾਂ 9 ਸਤੰਬਰ ਤੋਂ ਤਿੰਨ ਘੰਟੇ ਓਪੀਡੀਜ਼ ਬੰਦ ਰੱਖਣ ਦੀ ਸ਼ੁਰੂਆਤ ਕੀਤੀ ਸੀ। ਹੜਤਾਲ ਕਾਰਨ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਡਾ. ਅਖਿਲ ਸਰੀਨ ਨੇ ਦੱਸਿਆ ਕਿ ਸਾਰੀਆਂ ਓਪੀਡੀਜ਼ ਵਿੱਚ ਕੰਮ-ਕਾਜ ਪੂਰਾ ਦਿਨ ਬੰਦ ਰੱਖਿਆ ਜਾਵੇਗਾ ਅਤੇ ਮਰੀਜ਼ ਨਹੀਂ ਦੇਖੇ ਜਾਣਗੇ। ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਚਾਲੂ ਰਹਿਣਗੀਆਂ।

Advertisement

Advertisement
Advertisement
Author Image

Advertisement