ਪੰਨੂ ਮਾਮਲਾ: ਨਿਆਂ ਵਿਭਾਗ ਦੇ ਮੁਕੱਦਮੇ ਵਿੱਚ ਨਾਮਜ਼ਦ ਵਿਅਕਤੀ ਨੂੰ ਭਾਰਤ ਸਰਕਾਰ ਨੇ ਨੌਕਰੀ ਤੋਂ ਕੱਢਿਆ: ਅਮਰੀਕਾ
02:45 PM Oct 17, 2024 IST
Advertisement
ਵਾਸ਼ਿੰਗਟਨ, 17 ਅਕਤੂਬਰ
ਅਮਰੀਕਾ ਨੇ ਇਕ ਅਮਰੀਕੀ ਸਿੱਖ ਵੱਖਵਾਦੀ ਆਗੂ ਦੀ ਹੱਤਿਆ ਦੀ ਸਾਜ਼ਿਸ਼ ਵਿੱਚ ਭਾਰਤੀ ਅਧਿਕਾਰੀ ਦੀ ਸ਼ਮੂਲੀਅਤ ਦੇ ਦੋਸ਼ਾਂ ਦੀ ਜਾਂਚ ਲਈ ਗਠਿਤ ਭਾਰਤੀ ਜਾਂਚ ਕਮੇਟੀ ਦੇ ਦੇਸ਼ ਦੇ ਦੌਰੇ ਦੌਰਾਨ ਹੋਈ ਮੀਟਿੰਗ ਨੂੰ ਸਾਰਥਕ ਦੱਸਦੇ ਹੋਏ ਕਿਹਾ, ‘‘ਭਾਰਤ ਨੇ ਸਾਨੂੰ ਦੱਸਿਆ ਹੈ ਕਿ ਨਿਆਂ ਵਿਭਾਗ ਦੇ ਮੁਕੱਦਮੇ ਵਿੱਚ ਨਾਮਜ਼ਦ ਵਿਅਕਤੀ ਹੁਣ ਭਾਰਤ ਸਰਕਾਰ ਦਾ ਮੁਲਾਜ਼ਮ ਨਹੀਂ ਹੈ।’’ ਉਨ੍ਹਾਂ ਕਿਹਾ ਕਿ ਉਹ ਭਾਰਤ ਵੱਲੋਂ ਮਿਲੇ ਸਹਿਯੋਗ ਤੋਂ ਸੰਤੁਸ਼ਟ ਹਨ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਮੈਥਿਊ ਮਿਲਰ ਨੇ ਆਪਣੀ ਰੋਜ਼ਾਨਾ ਦੀ ਪ੍ਰੈੱਸ ਕਾਨਫਰੰਸ ’ਚ ਕਿਹਾ, ‘‘ਅਸੀਂ ਭਾਰਤ ਵੱਲੋਂ ਮਿਲ ਰਹੇ ਸਹਿਯੋਗ ਤੋਂ ਸੰਤੁਸ਼ਟ ਹਾਂ। ਇਹ ਇਕ ਲਗਤਾਰ ਚੱਲਣ ਵਾਲੀ ਪ੍ਰਕਿਰਿਆ ਹੈ। ਅਸੀਂ ਇਸ ’ਤੇ ਉਨ੍ਹਾਂ ਦੇ ਨਾਲ ਕੰਮ ਕਰਨਾ ਜਾਰੀ ਰੱਖਾਂਗੇ, ਜਿਵੇਂ ਅਸੀਂ ਉਨ੍ਹਾਂ ਨੂੰ ਆਪਣੀ ਜਾਂਚ ਬਾਰੇ ਅਪਡੇਟ ਕਰਦੇ ਰਹੇ ਹਾਂ, ਉਸੇ ਤਰ੍ਹਾਂ ਅਸੀਂ ਉਨ੍ਹਾਂ ਦੀ ਜਾਂਚ ਦੇ ਸੰਦਰਭ ਵਿੱਚ ਸਾਨੂੰ ਜਾਣਕਾਰੀ ਮੁਹੱਈਆ ਕਰਵਾਉਣ ਦੀ ਵੀ ਸ਼ਲਾਘਾ ਕਰਦੇ ਹਾਂ।’’ -ਪੀਟੀਆਈ
Advertisement
Advertisement
Advertisement