ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਉਦਯੋਗਪਤੀਆਂ ਵੱਲੋਂ ਖੱਟਰ ਨਾਲ ਮੁਲਾਕਾਤ

08:34 AM Aug 01, 2024 IST
ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਗੱਲਬਾਤ ਕਰਦੇ ਹੋਏ ਸਨਅਤਕਾਰ। -ਫੋਟੋ: ਕੁਲਵਿੰਦਰ ਕੌਰ

ਪੱਤਰ ਪ੍ਰੇਰਕ
ਫਰੀਦਾਬਾਦ, 31 ਜੁਲਾਈ
ਕੇਂਦਰੀ ਬਿਜਲੀ, ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਮਨੋਹਰ ਲਾਲ ਖੱਟਰ ਨੇ ਨਵੀਂ ਦਿੱਲੀ ਦੇ ਬੇਲੇ ਲਾ ਮੋਂਟੇ ਰਿਜ਼ੋਰਟ ਵਿੱਚ ਸਮਾਗਮ ਦੌਰਾਨ ਦੇਸ਼ ਦੇ ਵਿਕਾਸ ਵਿੱਚ ਸਿੱਖ ਭਾਈਚਾਰੇ ਦੇ ਅਮੁੱਲ ਯੋਗਦਾਨ ਨੂੰ ਉਜਾਗਰ ਕੀਤਾ। ਹਰਿਆਣਾ ਭਰ ਦੇ ਸਿੱਖ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਅਤੇ ਇਸ ਦੀਆਂ ਸਰਹੱਦਾਂ ਦੀ ਰਾਖੀ ਲਈ ਭਾਈਚਾਰੇ ਦੀ ਭੂਮਿਕਾ ’ਤੇ ਜ਼ੋਰ ਦਿੱਤਾ। ਖੱਟਰ ਨੇ ਵਿਸ਼ੇਸ਼ ਤੌਰ ’ਤੇ ਪੈਰਿਸ ਓਲੰਪਿਕ ਵਿੱਚ ਤਗ਼ਮੇ ਜਿੱਤ ਕੇ ਦੇਸ਼ ਅਤੇ ਹਰਿਆਣਾ ਦਾ ਮਾਣ ਵਧਾਉਣ ਲਈ ਝੱਜਰ ਦੀ ਮਨੂ ਭਾਕਰ ਅਤੇ ਅੰਬਾਲਾ ਦੇ ਸਰਬਜੋਤ ਸਿੰਘ ਦੀ ਸ਼ਲਾਘਾ ਕੀਤੀ। ਉਨ੍ਹਾਂ ਸਿੱਖ ਭਾਈਚਾਰੇ ਨੂੰ ਦੇਸ਼ ਅਤੇ ਸੂਬੇ ਦੀ ਤਰੱਕੀ ਲਈ ਵੱਖ-ਵੱਖ ਖੇਤਰਾਂ ਵਿੱਚ ਆਪਣੀ ਭਾਗੀਦਾਰੀ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਐੱਸਐੱਸ ਬਾਂਗਾ ਨੇ ਸਨਅਤੀ ਖੇਤਰ ਦੀਆਂ ਮੌਜੂਦਾ ਦੌਰ ਦੀਆਂ ਚੁਣੌਤੀਆਂ ਬਾਰੇ ਸ੍ਰੀ ਖੱਟਰ ਨਾਲ ਚਰਚਾ ਕੀਤੀ। ਉਨ੍ਹਾਂ ਫਰੀਦਾਬਾਦ, ਗੁਰੂਗ੍ਰਾਮ ਤੇ ਪਾਣੀਪਤ, ਯਮੁਨਾਨਗਰ ਦੇ ਪੰਜਾਬੀ ਉਦਯੋਗਪਤੀਆਂ ਦੀ ਐੰਨਸੀਆਰ ਖੇਤਰ ਦੇ ਵਿਕਾਸ ਵਿੱਚ ਨਿਭਾਈ ਜਾ ਰਹੀ ਭੂਮਿਕਾ ਨੂੰ ਕੇਂਦਰਿਤ ਕੀਤਾ।

Advertisement

Advertisement
Advertisement