For the best experience, open
https://m.punjabitribuneonline.com
on your mobile browser.
Advertisement

ਹਰਿਆਣਾ ਦੇ ਰਾਜਪਾਲ ਵੱਲੋਂ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ

09:21 AM Apr 15, 2024 IST
ਹਰਿਆਣਾ ਦੇ ਰਾਜਪਾਲ ਵੱਲੋਂ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ
ਨਵੀਂ ਦਿੱਲੀ ਵਿੱਚ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ ਕਰਦੇ ਹੋਏ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ। -ਫੋਟੋ: ਦਿਓਲ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਅਪਰੈਲ
ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਬੀਤੇ ਦਿਨ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਦੇ ਸਰਵਉੱਚ ਨਾਗਰਿਕ ਪੁਰਸਕਾਰ ‘ਭਾਰਤ ਰਤਨ’ ਨਾਲ ਸਨਮਾਨਿਤ ਕੀਤੇ ਜਾਣ ’ਤੇ ਵਧਾਈ ਦੇਣ ਲਈ ਉਨ੍ਹਾਂ ਦੇ ਦਿੱਲੀ ਸਥਿਤ ਨਿਵਾਸ ’ਤੇ ਮੁਲਾਕਾਤ ਕੀਤੀ। ਸ੍ਰੀ ਦੱਤਾਤ੍ਰੇਅ ਨੇ ਦੇਸ਼ ਲਈ ਸ੍ਰੀ ਅਡਵਾਨੀ ਦੇ ਅਮੁੱਲ ਯੋਗਦਾਨ ਨੂੰ ਮਾਨਤਾ ਦੇਣ ਅਤੇ ਉਨ੍ਹਾਂ ਨੂੰ ਇਹ ਵੱਕਾਰੀ ਪੁਰਸਕਾਰ ਪ੍ਰਦਾਨ ਕਰਨ ਲਈ ਭਾਰਤ ਸਰਕਾਰ ਦਾ ਵੀ ਧੰਨਵਾਦ ਕੀਤਾ।
ਉਨ੍ਹਾਂ ਕਿਹਾ, ‘‘ਮੈਂ ਇਸ ਮਹਾਨ ਸ਼ਖ਼ਸੀਅਤ ਨੂੰ ਮਿਲ ਕੇ ਬਹੁਤ ਖੁਸ਼ ਅਤੇ ਭਾਗਾਂ ਵਾਲਾ ਮਹਿਸੂਸ ਕਰ ਰਿਹਾ ਹਾਂ।’’
ਸ੍ਰੀ ਅਡਵਾਨੀ ਨੂੰ ਦਿੱਲੀ ਵਿੱਚ ਉਨ੍ਹਾਂ ਦੀ ਰਿਹਾਇਸ਼ ’ਤੇ ਮਿਲਣ ਤੋਂ ਬਾਅਦ ਸ੍ਰੀ ਦੱਤਾਤ੍ਰੇਅ ਨੇ ਕਿਹਾ, ‘‘ਅਸੀਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰਦੇ ਹੋਏ ਚਰਚਾ ਕੀਤੀ ਅਤੇ ਯਾਦਾਂ ਸਾਂਝੀਆਂ ਕੀਤੀਆਂ। ਅਸੀਂ 80ਵਿਆਂ ਦੇ ਅਖੀਰ ਤੋਂ ਲੈ ਕੇ 2014 ਤੱਕ ਦੇਸ਼ ਦੇ ਵਿਕਾਸ ਲਈ ਆਪਣੀ ਯਾਤਰਾ ਵੀ ਸਾਂਝੀ ਕੀਤੀ ਅਤੇ ਉਹ ਇਸ ਸਮੇਂ ਦੀਆਂ ਯਾਦਾਂ ’ਤੇ ਹੱਸਦੇ ਰਹੇ।’’ ਰਾਜਪਾਲ ਨੇ ਕਿਹਾ ਕਿ ਸ੍ਰੀ ਅਡਵਾਨੀ ਦੇ ਯੋਗਦਾਨ ਨੇ ਆਧੁਨਿਕ ਭਾਰਤ ਦੇ ਵਿਕਾਸ ਦੇ ਦ੍ਰਿਸ਼ ਨੂੰ ਮਹੱਤਵਪੂਰਨ ਰੂਪ ਦਿੱਤਾ ਹੈ ਅਤੇ ਮਹੱਤਵਪੂਰਨ ਅਗਵਾਈ ਪ੍ਰਦਾਨ ਕੀਤੀ ਹੈ ਅਤੇ ਦੇਸ਼ ਨੂੰ ਸਹੀ ਦਿਸ਼ਾ ਵਿੱਚ ਲਿਜਾਣ ਵਿੱਚ ਇੱਕ ‘ਰਾਜਨੇਤਾ’ ਹੋਣ ਦੀ ਆਪਣੀ ਯੋਗਤਾ ਦਾ ਪ੍ਰਦਰਸ਼ਨ ਕੀਤਾ। ਸ੍ਰੀ ਦੱਤਾਤ੍ਰੇਯ ਨੇ ਸ੍ਰੀ ਅਡਵਾਨੀ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ।

Advertisement

Advertisement
Author Image

Advertisement
Advertisement
×