ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ

07:16 AM Sep 18, 2024 IST
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡੀਸੀ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 17 ਸਤੰਬਰ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਕਾਰਜ ਮੰਤਰ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਆਪਣੀ ਡਿਊਟੀ ਇਮਾਨਦਾਰੀ, ਸੰਜੀਦਗੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਦੇ ਕੰਮ ਸੇਵਾ ਭਾਵਨਾ ਨਾਲ ਕਰਨ ਨੂੰ ਤਰਜੀਹ ਦਿੱਤੀ ਜਾਵੇ। ਸ੍ਰੀ ਜੋਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਧਿਕਾਰੀਆਂ, ਸਮੂਹ ਸ਼ਾਖਾਵਾਂ ਦੇ ਮੁਖੀਆਂ ਅਤੇ ਸਟਾਫ਼ ਨਾਲ ਇੱਕ ਸ਼ੁਰੂਆਤੀ ਮੀਟਿੰਗ ਦੌਰਾਨ ਆਮ ਲੋਕਾਂ ਦੀ ਗੱਲ ਨੂੰ ਧੀਰਜ ਨਾਲ ਸੁਣਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜਨਤਾ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਉਨ੍ਹਾਂ ਨੂੰ ਆਪਣੀ ਸਮਰੱਥਾ ਅਨੁਸਾਰ ਨਿਰਸਵਾਰਥ ਸੇਵਾਵਾਂ ਪ੍ਰਦਾਨ ਕਰਨ ਲਈ ਕਿਹਾ। ਉਨ੍ਹਾਂ ਲੋਕਾਂ ਨਾਲ ਇਨਸਾਨੀਅਤ ਨਾਲ ਪੇਸ਼ ਆ ਕੇ ਲੋਕ ਸੇਵਾ ਵਿੱਚ ਨਵਾਂ ਮਾਪਦੰਡ ਸਥਾਪਤ ਕਰਨ ਦੀ ਅਪੀਲ ਕੀਤੀ। ਡਿਪਟੀ ਕਮਿਸ਼ਨਰ ਨੇ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਇਮਾਨਦਾਰੀ ਨਾਲ ਲਾਗੂ ਕਰਨ ਲਈ ਸਖ਼ਤ ਮਿਹਨਤ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

Advertisement

Advertisement