For the best experience, open
https://m.punjabitribuneonline.com
on your mobile browser.
Advertisement

ਹਰਪ੍ਰਤਾਪ ਅਜਨਾਲਾ ਵੱਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ

07:04 AM Apr 17, 2024 IST
ਹਰਪ੍ਰਤਾਪ ਅਜਨਾਲਾ ਵੱਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਚੇਤਨਪੁਰਾ, 16 ਅਪਰੈਲ
ਲੋਕ ਸਭਾ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਵੱਲੋਂ ਪਿੰਡ ਲਸ਼ਕਰੀ ਨੰਗਲ ’ਚ ਸੀਨੀਅਰ ਕਾਂਗਰਸੀ ਆਗੂ ਪ੍ਰਭਪਲ ਸਿੰਘ ਪੱਪੂ ਦੀ ਰਿਹਾਇਸ਼ ’ਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਬੋਲਦਿਆਂ ਅਜਨਾਲਾ ਨੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਤੇ ਆਮ ਲੋਕਾਂ ’ਤੇ ਜ਼ੁਲਮ ਢਾਹੁਣ ਵਾਲੀ ਮੋਦੀ ਦੀ ਅਗਵਾਈ ਹੇਠ ਚੱਲ ਰਹੀ ਭਾਜਪਾ ਸਰਕਾਰ ਨੂੰ ਲੋਕਾਂ ਨੇ ਚਲਦਾ ਕਰਨ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਕਾਂਗਰਸ ਦੀ ਅਗਵਾਈ ਹੇਠ ‘ਇੰਡੀਆ’ ਗੱਠਜੋੜ ਦੀ ਸਰਕਾਰ ਬਣੇਗੀ। ਉਨ੍ਹਾਂ ਅੱਗੇ ਕਿਹਾ ਕਿ ਮਾਝਾ, ਮਾਲਵਾ ਤੇ ਦੁਆਬਾ ਵਿੱਚ ਇਸ ਸਮੇਂ ਕਾਂਗਰਸ ਪਾਰਟੀ ਦੇ ਹੱਕ ਵਿੱਚ ਹਵਾ ਚੱਲ ਰਹੀ ਹੈ। ਇਸ ਕਰ ਕੇ ਕਾਂਗਰਸ ਪਾਰਟੀ 13 ਦੀਆਂ 13 ਸੀਟਾਂ ’ਤੇ ਵੱਡੇ ਫ਼ਰਕ ਨਾਲ ਚੋਣ ਜਿੱਤ ਕੇ ਨਵਾਂ ਇਤਿਹਾਸ ਸਿਰਜਣ ਜਾ ਰਹੀ ਹੈ।
ਇਸ ਮੌਕੇ ਆੜ੍ਹਤੀ ਦਲਜੀਤ ਸਿੰਘ, ਸਾਬਕਾ ਸਰਪੰਚ ਗੁਰਪਾਲ ਸਿੰਘ, ਗੁਲਜਾਰ ਸਿੰਘ, ਸਾਬਕਾ ਪੰਚ ਸਤਨਾਮ ਸਿੰਘ, ਬਲਾਕ ਸੰਮਤੀ ਮੈਂਬਰ ਸਰਦੂਲ ਸਿੰਘ, ਹਰਪਾਲ ਸਿੰਘ ਖਾਨੋਵਾਲ, ਸਾਬਕਾ ਪੰਚ ਪ੍ਰਕਾਸ਼ ਸਿੰਘ, ਰਵੇਲ ਸਿੰਘ ਦੋਧੀ, ਕਸ਼ਮੀਰ ਸਿੰਘ ਫੌਜੀ ਆਦਿ ਹਾਜ਼ਰ ਸਨ।

Author Image

sukhwinder singh

View all posts

Advertisement
Advertisement
×