ਸਹਾਇਕ ਕਮਿਸ਼ਨਰ ਵੱਲੋਂ ਸਿਆਸੀ ਆਗੂਆਂ ਨਾਲ ਮੀਟਿੰਗ
07:20 AM Jul 06, 2023 IST
ਸੰਗਰੂਰ: ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਵੱਲੋਂ ਵਿਸ਼ੇਸ਼ ਸਰਸਰੀ ਸੁਧਾਈ ਅਤੇ ਜ਼ਿਲ੍ਹੇ ਨਾਲ ਸਬੰਧਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਸਹਾਇਕ ਕਮਿਸ਼ਨਰ ਵੱਲੋਂ ਅਪੀਲ ਕੀਤੀ ਗਈ ਕਿ ਜਨਤਾ ਅਤੇ ਬੀਐਲਓਜ਼ ਦੀ ਵੋਟਾਂ ਸਬੰਧੀ ਕੰਮ ਦੀ ਸਹੂਲਤ ਲਈ ਹਰ ਪੋਲਿੰਗ ਬੂਥ ਤੇ ਬੂਥ ਲੈਵਲ ਏਜੰਟ (ਬੀਐਲਏ) ਦੀ ਨਿਯੁਕਤੀ ਕੀਤੀ ਜਾਵੇ। ਉਨ੍ਹਾਂ ਨੂੰ ਵੱਧ ਤੋਂ ਵੱਧ ਨੌਜਵਾਨਾਂ ਨੂੰ ਵੋਟਰ ਦੇ ਤੌਰ ’ਤੇ ਰਜਿਸਟਰ ਹੋਣ ਸਬੰਧੀ ਉਤਸ਼ਾਹਿਤ ਕਰਨ ਤੇ 18-19 ਸਾਲ ਉਮਰ ਵਰਗ ’ਚੋ ਵੋਟਰ ਰਜਿਸਟ੍ਰੇਸ਼ਨ ਦਾ ਟੀਚਾ ਪੂਰਾ ਕਰਨ ਵਿੱਚ ਪ੍ਰਸ਼ਾਸ਼ਨ ਦਾ ਸਾਥ ਦੇਣ ਲਈ ਅਪੀਲ ਕੀਤੀ ਗਈ। ਮੀਟਿੰਗ ਵਿੱਚ ਤਹਿਸੀਲਦਾਰ ਚੋਣਾਂ ਵਿਜੇ ਕੁਮਾਰ ਅਤੇ ਵੱਖ-ਵੱਖ ਪਾਰਟੀਆਂ ਦੇ ਪ੍ਰਤੀਨਿਧ ਸ਼ਾਮਲ ਹੋਏ। -ਨਿੱਜੀ ਪੱਤਰ ਪ੍ਰੇਰਕ
Advertisement
Advertisement