For the best experience, open
https://m.punjabitribuneonline.com
on your mobile browser.
Advertisement

ਰਿਟਰਨਿੰਗ ਅਫ਼ਸਰ ਵੱਲੋਂ ਸਿਆਸੀ ਨੁਮਾਇੰਦਿਆਂ ਨਾਲ ਮੀਟਿੰਗ

06:42 AM Mar 21, 2024 IST
ਰਿਟਰਨਿੰਗ ਅਫ਼ਸਰ ਵੱਲੋਂ ਸਿਆਸੀ ਨੁਮਾਇੰਦਿਆਂ ਨਾਲ ਮੀਟਿੰਗ
ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦੇ ਹੋਏ ਰਿਟਰਨਿੰਗ ਅਫ਼ਸਰ ਸੁਰਿੰਦਰ ਸਿੰਘ।
Advertisement

ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 20 ਮਾਰਚ
ਹਲਕਾ ਅੰਮ੍ਰਿਤਸਰ ਦੱਖਣੀ ਦੇ ਰਿਟਰਨਿੰਗ ਅਫ਼ਸਰ-ਕਮ-ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਜਿਸ ਦੌਰਾਨ ਉਨ੍ਹਾਂ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਇਸ ਲਈ ਕਿਸੇ ਸਿਆਸੀ ਵੀ ਪਾਰਟੀ ਵੱਲੋਂ ਰੈਲੀ ਜਾਂ ਮੀਟਿੰਗ ਕਰਨ ਲਈ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਤੋਂ ਇਜਾਜ਼ਤ ਲੈਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਆਪਸੀ ਭਾਈਚਾਰਕ ਸਾਂਝ ਬਣਾਈ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਧਰਮ ਜਾਂ ਜਾਤ ਦੇ ਆਧਾਰ ’ਤੇ ਪ੍ਰਚਾਰ ਨਹੀਂ ਕੀਤਾ ਜਾਣਾ ਚਾਹੀਦਾ। ਇਸ ਮੌਕੇ ਰਿਟਰਨਿੰਗ ਅਫ਼ਸਰ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਪ੍ਰਵਾਨਿਤ ਹੋਲਡਿੰਗਾਂ ’ਤੇ ਹੀ ਇਸ਼ਤਿਹਾਰ ਲਾਏ ਜਾਣ। ਧਰਨੇ, ਬੈਨਰ ਅਤੇ ਪੋਸਟਰ ਲਗਾਉਣ ਲਈ ਵੀ ਇਜਾਜ਼ਤ ਲੈਣੀ ਚਾਹੀਦੀ ਹੈ। ਸਾਰੇ ਇਸ਼ਤਿਹਾਰਾਂ ਦੇ ਹੇਠਾਂ ਪ੍ਰਿੰਟਿੰਗ ਪ੍ਰੈੱਸ ਦਾ ਨਾਮ ਅਤੇ ਮੋਬਾਈਲ ਨੰਬਰ ਵੀ ਦਰਜ ਕੀਤਾ ਜਾਣਾ ਲਾਜ਼ਮੀ ਹੈ। ਉਨ੍ਹਾਂ ਸਮੂਹ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੇ ਨਿਯਮਾਂ ਦੀ ਉਲੰਘਣਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਅਜਿਹੀ ਗਤੀਵਿਧੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜਦੋਂ ਉਮੀਦਵਾਰ ਆਪਣੀ ਚੋਣ ਮੁਹਿੰਮ ਸ਼ੁਰੂ ਕਰਨ ਤਾਂ ਉਸ ’ਤੇ ਹੋਏ ਖਰਚੇ ਦੀ ਪੂਰੀ ਜਾਣਕਾਰੀ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਨੂੰ ਦਿੱਤੀ ਜਾਵੇ ਅਤੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਕਾਇਮ ਰੱਖੀ ਜਾਵੇ। ਇਸ ਮੌਕੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਕਾਨੂੰਨਗੋ ਰਾਜਵਿੰਦਰ ਸਿੰਘ, ਸੁਪਰਡੈਂਟ ਜਸਵਿੰਦਰ ਸਿੰਘ, ਸੁਪਰਡੈਂਟ ਚੰਚਲ ਗੁਪਤਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×