For the best experience, open
https://m.punjabitribuneonline.com
on your mobile browser.
Advertisement

ਪਾਵਰਕੌਮ ਮੈਨੇਜਮੈਂਟ ਨਾਲ ਮੀਟਿੰਗ ਬੇਸਿੱਟਾ; ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

06:58 AM Mar 07, 2024 IST
ਪਾਵਰਕੌਮ ਮੈਨੇਜਮੈਂਟ ਨਾਲ ਮੀਟਿੰਗ ਬੇਸਿੱਟਾ  ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ
ਪਾਵਰਕੌਮ ਦਫਤਰ ਮੂਹਰੇ ਪ੍ਰਦਰਸ਼ਨ ਕਰਦੇ ਹੋਏ ਬਿਜਲੀ ਕਾਮੇ।
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 6 ਮਾਰਚ
ਬਿਜਲੀ ਕਾਮਿਆਂ ਦੀਆਂ ਮੰਗਾਂ ਸਬੰਧੀ ਪਾਵਰਕੌਮ ਮੈਨੇਜਮੈਂਟ ਦੇ ਅਧਿਕਾਰੀਆਂ ਨਾਲ ਮੀਟਿੰਗ ਬੇਸਿੱਟਾ ਰਹਿਣ ਉਪਰੰਤ ‘ਪੀਐਸਈਬੀ ਐਂਪਲਾਈਜ਼ ਜੁਆਇੰਟ ਫੋਰਮ’ ਅਤੇ ‘ਬਿਜਲੀ ਮੁਲਾਜ਼ਮ ਏਕਤਾ ਮੰਚ’ ਦੇ ਸਾਂਝੇ ਸੱਦੇ ’ਤੇ ਬਿਜਲੀ ਕਾਮਿਆਂ ਨੇ ਪਾਵਰਕੌਮ ਦੇ ਪਟਿਆਲਾ ਸਥਿਤ ਮੁੱਖ ਦਫਤਰ ਵਿੱਚ ਰੋਸ ਪ੍ਰ੍ਰਦਰਸ਼ਨ ਕੀਤਾ।
ਮੁਲਾਜ਼ਮ ਆਗੂਆਂ ਮਨਜੀਤ ਚਹਿਲ, ਰਤਨ ਮਜਾਰੀ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਦੱਸਿਆ ਕਿ ਮੈਨੇਜਮੈਂਟ ਨੂੰ 29 ਜਨਵਰੀ ਨੂੰ ਮੰਗ ਪੱਤਰ ਦਿੱਤਾ ਗਿਆ ਸੀ ਪਰ ਇਸ ਵਿਚਲੀਆਂ ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਵਜੋਂ ਬਿਜਲੀ ਕਾਮਿਆਂ ਨੇ ਮੁੱਖ ਦਫਤਰ ਦੇ ਮੂਹਰੇ ਗੇਟ ਰੈਲੀ ਕਰਦਿਆਂ ਰੋਸ ਜ਼ਾਹਰ ਕੀਤਾ। ਆਗੂਆਂ ਦੱਸਿਆ ਕਿ ਪਹਿਲਾਂ 9 ਫਰਵਰੀ ਨੂੰ ਡਿਵੀਜ਼ਨ ਪੱਧਰ ’ਤੇ ਰੋਸ ਰੈਲੀਆਂ ਕਰਨ ਉਪਰੰਤ 20 ਫਰਵਰੀ ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ’ਤੇ ਵੀ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਗਿਆ ਸੀ ਜਿਸ ਦੌਰਾਨ ਹੀ ਮਾਰਚ ਦੇ ਪਹਿਲੇ ਹਫਤੇ ਲਈ ਬਿਜਲੀ ਮੰਤਰੀ ਅਤੇ ਜਥੇਬੰਦੀਆਂ ਦਰਮਿਆਨ ਮੀਟਿੰਗ ਤੈਅ ਕੀਤੀ ਗਈ ਸੀ ਪਰ ਪ੍ਰੰਤੂ ਅੱਜ ਇਹ ਮੀਟਿੰਗ ਮੰਤਰੀ ਦੀ ਬਜਾਏ ਸੀਐਮਡੀ ਬਲਦੇਵ ਸਿੰਘ ਸਰਾਂ ਵੱਲੋਂ ਕੀਤੀ ਗਈ, ਜੋ ਬੇਸਿੱਟਾ ਰਹੀ ਜਿਸ ਦੇ ਰੋਸ ਵਜੋਂ ਹੀ ਮੁਲਾਜ਼ਮਾਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਸਾਂਝਾ ਫੋਰਮ ਅਤੇ ਏਕਤਾ ਮੰਚ ਦੇ ਆਗੂਆਂ ਹਰਪਾਲ ਸਿੰਘ, ਕਰਮਚੰਦ ਭਾਰਦਵਾਜ, ਗੁਰਵੇਲ ਬੱਲਪੁਰੀਆ, ਦਵਿੰਦਰ ਪਿਸ਼ੌਰ, ਬਲਦੇਵ ਮੰਡਾਲੀ, ਸਰਿੰਦਰਪਾਲ ਲਹੌਰੀਆ, ਮਹਿੰਦਰ ਸਿੰਘ ਰੂੜੇਕੇ, ਕਰਮਚੰਦ ਭਾਰਦਵਾਜ, ਪੂਰਨ ਸਿੰਘ ਖਾਈ, ਰਵੇਲ ਸਿੰਘ ਸਹਾਏਪੁਰ, ਕੁਲਵਿੰਦਰ ਢਿੱਲੋਂ, ਜਗਜੀਤ ਕੋਟਲੀ, ਗੁਰਵਿੰਦਰ ਸਿੰਘ, ਜਗਜੀਤ ਸਿੰਘ ਕੰਡਾ ਨੇ ਵੀ ਸ਼ਿਰਕਤ ਕੀਤੀ। ਉਧਰ ਮਨਜੀਤ ਚਾਹਲ ਦਾ ਕਹਿਣਾ ਸੀ ਕਿ ਮੈਨੇਜਮੈਂਟ ਦੇ ਰਵੱਈਏ ਖਿਲਾਫ਼ 13 ਮਾਰਚ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿੱਚ ਰੈਲੀ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਵੀ ਕੀਤਾ ਜਾਵੇਗਾ।

Advertisement

Advertisement
Author Image

sukhwinder singh

View all posts

Advertisement
Advertisement
×