ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਸਡੀਐੱਮ ਵੱਲੋਂ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ

06:57 AM Apr 24, 2024 IST

ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 23 ਅਪਰੈਲ
ਐੱਸਡੀਐੱਮ ਰਵਿੰਦਰ ਕੁਮਾਰ ਬਾਂਸਲ ਦੀ ਪ੍ਰਧਾਨਗੀ ਹੇਠ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ‘ਸੇਫ ਸਕੂਲ ਵਾਹਨ ਪਾਲਿਸੀ’ ਤਹਿਤ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਦਿੱਤੀਆਂ ਗਈਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਨੇ ਕਿਹਾ ਕਿ ਪਾਲਿਸੀ ਤਹਿਤ ਸਕੂਲੀ ਬੱਸਾਂ ਲਈ ਦਿੱਤੀਆਂ ਗਈਆਂ 28 ਤਰ੍ਹਾਂ ਦੀਆਂ ਸ਼ਰਤਾਂ ਵਿੱਚ ਕਿਹਾ ਗਿਆ ਹੈ ਕਿ ਸਕੂਲੀ ਬੱਸ ਦੇ ਡਰਾਈਵਰ ਦਾ ਯੂਨੀਫਾਰਮ ਵਿੱਚ ਹੋਣਾ ਲਾਜਮੀ ਹੈ, ਬੱਸ ਵਿੱਚ ਸੀਸੀਟੀਵੀ ਕੈਮਰੇ ਲੱਗੇ ਹੋਣੇ ਚਾਹੀਦੇ ਹਨ, ਕਿਸੇ ਇੱਕ ਵੀ ਫੀਮੇਲ ਬੱਚੀ ਦੇ ਬੱਸ ਵਿੱਚ ਸਫਰ ਕਰਦੇ ਹੋਏ ਲੇਡੀ ਅਟੈਂਡੈਂਟ ਦਾ ਹੋਣਾ ਲਾਜ਼ਮੀ ਹੈ, ਬੱਸ ਵਿੱਚ ਸਪੀਡ ਗਵਰਨਰ ਲੱਗੇ ਹੋਣੇ ਚਾਹੀਦੇ ਹਨ, ਐਮਰਜੈਂਸੀ ਕਿੱਟ ਅਤੇ ਫਸਟ ਏਡ ਕਿੱਟ ਮੌਜੂਦ ਹੋਣੀ ਚਾਹੀਦੀ ਹੈ, ਬੱਸ ਵਿੱਚ ਬੈਠਣ ਦੀ ਸਮਰੱਥਾ ਤੋਂ ਵੱਧ ਬੱਚੇ ਨਹੀਂ ਹੋਣੇ ਚਾਹੀਦੇ, ਸਕੂਲ ਵੈਨ ਤੇ ਸਕੂਲ ਦਾ ਨਾਮ ਅਤੇ ਫੋਨ ਨੰਬਰ ਲਿਖਿਆ ਹੋਣਾ ਚਾਹੀਦਾ ਹੈ। ਉਨ੍ਹਾਂ ਸਕੂਲ ਮੁਖੀਆਂ ਨੂੰ ਕਿਹਾ ਕਿ ਸਕੂਲ ਬੱਸਾਂ ਨੂੰ ਸ਼ਰਤਾਂ ਅਨੁਸਾਰ ਅਪਡੇਟ ਕੀਤਾ ਜਾਵੇ ਅਤੇ ਕਮੀ ਮਿਲਣ ’ਤੇ ਸਬੰਧਤ ਸਕੂਲ ਖਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement