ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਵੱਲੋਂ ਸੰਧਵਾਂ ਨਾਲ ਮੁਲਾਕਾਤ

07:49 AM Feb 13, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਫ਼ਰਵਰੀ
ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਸਪੀਕਰ ਰਾਜ ਚੌਹਾਨ ਦੀ ਅਗਵਾਈ ਵਾਲੇ ਇਕ ਵਫ਼ਦ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇੱਥੇ ਪੰਜਾਬ ਵਿਧਾਨ ਸਭਾ ਵਿੱਚ ਹੋਈ ਇਸ ਮੁਲਾਕਾਤ ਦੌਰਾਨ ਦੋਹਾਂ ਆਗੂਆਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਸੰਧਵਾਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਖੇਤੀ, ਸਨਅਤ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਸਹਿਯੋਗ ’ਤੇ ਜ਼ੋਰ ਦਿੱਤਾ। ਸੰਧਵਾਂ ਨੇ ਕਿਹਾ ਕਿ ਦੋਵੇਂ ਸੂਬੇ ਵੱਖ-ਵੱਖ ਖੇਤਰਾਂ ਵਿੱਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ। ਸੰਧਵਾਂ ਨੇ ਰਾਜ ਚੌਹਾਨ ਨੂੰ ਕੈਨੇਡਾ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ। ਮੀਟਿੰਗ ਦੌਰਾਨ ਚੌਹਾਨ ਨੇ ਬ੍ਰਿਟਿਸ਼ ਕੋਲੰਬੀਆ ਅਤੇ ਪੰਜਾਬ ਦੇ ਇਤਿਹਾਸਕ ਸਬੰਧਾਂ ਬਾਰੇ ਗੱਲ ਕੀਤੀ ਅਤੇ ਦੋਹਾਂ ਸੂਬਿਆਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ। ਰਾਜ ਚੌਹਾਨ ਨੇ ਦੱਸਿਆ ਕਿ ਬ੍ਰਿਟਿਸ਼ ਕੋਲੰਬੀਆ, ਪੰਜਾਬ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਲਗਾਤਾਰ ਹੋਰ ਅੱਗੇ ਵਧਾਏਗਾ, ਜਿਸ ਨਾਲ ਦੋਵਾਂ ਸੂਬਿਆਂ ਦੇ ਸਬੰਧ ਹੋਰ ਮਜ਼ਬੂਤ ਹੋਣਗੇ।

Advertisement

Advertisement