ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਘੁੰਮਣ ਵੱਲੋਂ ਸੰਤ ਸੀਚੇਵਾਲ ਨਾਲ ਮੁਲਾਕਾਤ

06:56 AM Jun 12, 2024 IST
ਵਿਧਾਇਕ ਘੁੰਮਣ ਦਾ ਸਨਮਾਨ ਕਰਦੇ ਹੋਏ ਸੰਤ ਸੀਚੇਵਾਲ। -ਫੋਟੋ: ਸੰਦਲ

ਭਗਵਾਨ ਦਾਸ ਸੰਦਲ
ਦਸੂਹਾ, 11 ਜੂਨ
ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਨੇ ਵਾਤਾਵਰਨ ਪ੍ਰੇਮੀ ਤੇ ‘ਆਪ’ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਨਿਰਮਲ ਕੁਟੀਆ ਵਿੱਚ ਮੁਲਾਕਾਤ ਕੀਤੀ। ਇਸ ਦੌਰਾਨ ਵਿਧਾਇਕ ਘੁੰਮਣ ਨੇ ਪਿੰਡਾਂ ਦਾ ਵਿਕਾਸ ਤੇ ਪਲੀਤ ਹੋ ਰਹੇ ਵਾਤਾਵਰਨ ਦੇ ਮੁੱਦੇ ’ਤੇ ਗੰਭੀਰਤਾ ਨਾਲ ਚਰਚਾ ਕੀਤੀ। ਸੰਤ ਸੀਚੇਵਾਲ ਨੇ ਵਾਤਾਵਰਨ ਨੂੰ ਬਚਾਉਣ ਅਤੇ ਪਾਣੀ ਦੀ ਹੋ ਰਹੀ ਦੁਰਵਰਤੋਂ ਦੀ ਰੋਕਥਾਮ ਲਈ ਪੰਚਾਇਤਾਂ, ਕਿਸਾਨਾਂ, ਪਤਵੰਤਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਬਣਦਾ ਫਰਜ਼ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਬੋ-ਹਵਾ ਨੂੰ ਪ੍ਰਦੂਸ਼ਣ ਮੁਕਤ ਰੱਖਣਾ ਸਾਡਾ ਮੁੱਢਲਾ ਫਰਜ਼ ਹੈ, ਜਦੋਂਕਿ ਅਸੀਂ ਨਾ ਤਾਂ ਗੁਰਬਾਣੀ ਦੀ ਮੰਨ ਰਹੇ ਹਾਂ, ਨਾ ਹੀ ਵਿਗਿਆਨ ਦੀ ਤੇ ਨਾ ਹੀ ਸੰਵਿਧਾਨ ਦੀ। ਵਿਧਾਇਕ ਘੁੰਮਣ ਨੇ ਹਲਕੇ ਨੂੰ ਪਾਣੀ ਦੇ 11 ਟੈਂਕਰ ਦੇਣ ਲਈ ਸੰਤ ਸੀਚੇਵਾਲ ਦਾ ਧੰਨਵਾਦ ਕੀਤਾ। ਇਸ ਮੌਕੇ ਸੰਤ ਸੀਚੇਵਾਲ ਨੇ ਵਧੀਆ ਕਾਰਗੁਜ਼ਾਰੀ ਲਈ ਵਿਧਾਇਕ ਘੁੰਮਣ ਦਾ ਸਨਮਾਨ ਵੀ ਕੀਤਾ। ਇਸ ਮੌਕੇ ਸਕੱਤਰ ਸੁਰਜੀਤ ਸਿੰਘ, ਕੇਪੀ ਸੰਧੂ, ਮਨਦੀਪ ਢੀਂਡਸਾ, ਪ੍ਰਿਤਪਾਲ ਸਿੰਘ ਬੋਦਲ, ਜੈਦੀਪ ਸਿੰਘ ਬੋਪਾਰਾਏ ਵੀ ਮੌਜੂਦ ਸਨ।

Advertisement

Advertisement
Advertisement