ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਈਓ ਵੱਲੋਂ ਸਕੂਲ ਮੁਖੀਆਂ ਨਾਲ ਮੀਟਿੰਗ

07:56 AM Aug 29, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 28 ਅਗਸਤ
ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਤੇ ਵਾਧੂ ਚਾਰਜ ਸੈਕੰਡਰੀ ਰਾਜੇਸ਼ ਕੁਮਾਰ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿੱਚ ਜ਼ਿਲ੍ਹਾ ਭਰ ਦੇ ਸਕੂਲਾਂ ਦੇ ਮੁਖੀਆਂ ਦੀ ਇੱਕ ਮੀਟਿੰਗ ਵਿੱਚ ਜ਼ਿਲ੍ਹੇ ਅੰਦਰ ਵਿਭਾਗ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਮੁਲਾਂਕਣ ਕੀਤਾ| ਜ਼ਿਲ੍ਹੇ ਵਿੱਚ ਐਲੀਮੈਂਟਰੀ ਅਤੇ ਸੈਕੰਡਰੀ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੇ ਨਾ ਹੋਣ ਕਾਰਨ ਲੰਮੇ ਸਮੇਂ ਤੋਂ ਮੀਟਿੰਗ ਨਹੀਂ ਸੀ ਹੋ ਰਹੀ
| ਮੀਟਿੰਗ ਵਿੱਚ ਜ਼ਿਲ੍ਹੇ ਦੇ ਸੈਕੰਡਰੀ, ਹਾਈ, ਮਿਡਲ ਤੇ ਐਲੀਮੈਂਟਰੀ ਸਕੂਲਾਂ ਦੇ ਮੁਖੀਆਂ ਤੋਂ ਇਲਾਵਾ ਬੀਐੱਨਓਜ਼, ਬੀਆਰਪੀ ਤੇ ਸੀਆਰਪੀ ਨੇ ਵੀ ਭਾਗ ਲਿਆ| ਜ਼ਿਲ੍ਹਾ ਅਧਿਕਾਰੀ ਨੇ ਸਕੂਲਾਂ ਦੇ ਮੁਖੀਆਂ ਤੇ ਹੋਰਨਾਂ ਨਾਲ ਸੀਈਪੀ ਪ੍ਰੈਕਟਿਸ ਵਰਕਸ਼ੀਟਾਂ, ਐੱਨਐੱਮਐੱਮਐੱਸ ਸਕਾਲਰਸ਼ਿਪ ਸਕੀਮ ਅਤੇ ਹੋਰ ਸਕਾਲਰਸ਼ਿਪ ਸਕੀਮਾਂ ਤੋਂ ਇਲਾਵਾ ਮਿੱਡ-ਡੇਅ ਮੀਲ, ਸਾਫ਼ ਸੁਥਰਾ ਸਕੂਲ ਕੈਂਪਸ, ਸਾਫ਼ ਪੀਣਯੋਗ ਪਾਣੀ, ਗਰਾਂਟਾਂ ਦੀ ਸੁਚੱਜੀ ਵਰਤੋਂ, ਐਨਰੋਲਮੈਂਟ ਜਿਹੇ 25 ਅਹਿਮ ਨੁਕਤਿਆਂ ਦੇ ਨਾਲ ਸਕੂਲਾਂ ਵਿੱਚ ਚੱਲ ਹੋਰ ਪ੍ਰਾਜੈਕਟਾਂ ਤੇ ਵਿਕਾਸ ਕਾਰਜਾਂ ਦੇ ਡਾਟਾ ਦੇ ਆਧਾਰ ’ਤੇ ਚਰਚਾ ਕੀਤੀ। ਉਨ੍ਹਾਂ ਬਰਸਾਤ ਦੇ ਮੱਦੇਨਜ਼ਰ ਸਕੂਲਾਂ ਦੇ ਕਮਰਿਆਂ ਦੀਆਂ ਛੱਤਾਂ ਦੀ ਸਫ਼ਾਈ ਅਤੇ ਸਕੂਲ ਦੇ ਆਲੇ-ਦੁਆਲੇ ਘਾਹ ਤੇ ਗਾਜਰ ਬੂਟੀ ਦੀ ਰੋਕਥਾਮ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਹਰ ਸਕੂਲ ਵਿੱਚ ਡਿਸਪਲੇਅ ਬੋਰਡ ਲਗਾਉਣ ਅਤੇ ਉਸ ’ਤੇ ਮੌਜੂਦਾ ਅਤੇ ਪਿਛਲੇ ਸੈਸ਼ਨ ਦੌਰਾਨ ਹੋਈਆਂ ਗਤੀਵਿਧੀਆਂ ਨਸ਼ਰ ਕਰਨ ਲਈ ਹਦਾਇਤ ਕੀਤੀ।

Advertisement

Advertisement