For the best experience, open
https://m.punjabitribuneonline.com
on your mobile browser.
Advertisement

ਪੰਜਾਬ ਦੇ ਲੋਕ ਸਭਾ ਮੈਂਬਰਾਂ ਵੱਲੋਂ ਸੋਨੀਆ ਗਾਂਧੀ ਨਾਲ ਮੁਲਾਕਾਤ

08:47 AM Apr 04, 2024 IST
ਪੰਜਾਬ ਦੇ ਲੋਕ ਸਭਾ ਮੈਂਬਰਾਂ ਵੱਲੋਂ ਸੋਨੀਆ ਗਾਂਧੀ ਨਾਲ ਮੁਲਾਕਾਤ
ਦਿੱਲੀ ’ਚ ਸੋਨੀਆ ਗਾਂਧੀ ਨਾਲ ਮੁਲਾਕਾਤ ਸਮੇਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਹੋਰ।
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 3 ਅਪਰੈਲ
ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਕਾਂਗਰਸ ਦੀ ਕੌਮੀ ਆਗੂ ਸੋਨੀਆ ਗਾਂਧੀ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਭਰੋਸਾ ਦਿੱਤਾ ਕਿ ਜੇ ਉਨ੍ਹਾਂ ਨੂੰ ਮੁੜ ਕਾਂਗਰਸੀ ਉਮੀਦਵਾਰ ਬਣਾਇਆ ਗਿਆ ਤਾਂ ਉਹ ਆਪਣੀ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਵਿੱਚ ਪਾਉਣਗੇ। ਸ੍ਰੀਮਤੀ ਸੋਨੀਆ ਗਾਂਧੀ ਨੂੰ ਮਿਲਣ ਵਾਲੇ ਕਾਂਗਰਸੀ ਸੰਸਦ ਮੈਂਬਰਾਂ ਵਿੱਚ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ, ਸ੍ਰੀ ਆਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ, ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਅਮਰ ਸਿੰਘ ਅਤੇ ਫਰੀਦਕੋਟ ਤੋਂ ਮੁਹੰਮਦ ਸਦੀਕ ਸ਼ਾਮਲ ਸਨ। ਕਾਂਗਰਸੀ ਆਗੂਆਂ ਨੇ ਸ੍ਰੀਮਤੀ ਗਾਂਧੀ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ’ਤੇ ਮੁਲਾਕਾਤ ਕੀਤੀ।
ਸੰਸਦ ਮੈਂਬਰ ਸ੍ਰੀ ਔਜਲਾ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਲੋਕ ਸਭਾ ਚੋਣਾਂ ਬਾਰੇ ਚਰਚਾ ਕੀਤੀ ਗਈ। ਇਸ ਸਬੰਧ ਵਿੱਚ ਉਨ੍ਹਾਂ ਨੇ ਸ੍ਰੀਮਤੀ ਸੋਨੀਆ ਗਾਂਧੀ ਨੂੰ ਭਰੋਸਾ ਦਿੱਤਾ ਹੈ ਕਿ ਜਿੱਤ ਤੋਂ ਬਾਅਦ ਉਹ ਮੁੜ ਉਨ੍ਹਾਂ ਦਾ ਅਸ਼ੀਰਵਾਦ ਲੈਣ ਲਈ ਆਉਣਗੇ। ਸ੍ਰੀ ਔਜਲਾ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਵੀ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਕਾਂਗਰਸ ਵੱਲੋਂ ਹੁਣ ਤੱਕ ਪੰਜਾਬ ਲਈ ਕਿਸੇ ਲੋਕ ਸਭਾ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ।

Advertisement

ਛੇਤੀ ਐਲਾਨੇ ਜਾਣਗੇ ਉਮੀਦਵਾਰ: ਸਦੀਕ

ਜੈਤੋ (ਸ਼ਗਨ ਕਟਾਰੀਆ): ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਅਤੇ ਪੰਜਾਬ ਤੋਂ ਉਨ੍ਹਾਂ ਦੇ ਹਮਰੁਤਬਾ ਸਾਥੀਆਂ ਨੇ ਅੱਜ ਦਿੱਲੀ ਵਿੱਚ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਕੇ ਟਿਕਟਾਂ ਜਲਦੀ ਐਲਾਨੇ ਜਾਣ ਦੀ ਮੰਗ ਕੀਤੀ। ਸਦੀਕ ਨੇ ਇਹ ਖੁਲਾਸਾ ਕੀਤਾ ਕਿ ਸ੍ਰੀਮਤੀ ਗਾਂਧੀ ਨਾਲ ਮੁਲਾਕਾਤ ਸਮੇਂ ਉਨ੍ਹਾਂ ਦੇ ਨਾਲ ਜਸਵੀਰ ਸਿੰਘ ਡਿੰਪਾ, ਗੁਰਜੀਤ ਸਿੰਘ ਔਜਲਾ, ਅਮਰ ਸਿੰਘ ਅਤੇ ਮੁਨੀਸ਼ ਤਿਵਾੜੀ ਸਨ। ਉਨ੍ਹਾਂ ਪਾਰਟੀ ਦੀ ਕੌਮੀ ਆਗੂ ਨੂੰ ਬੇਨਤੀ ਕੀਤੀ ਕਿ ਹੋਰਨਾਂ ਪਾਰਟੀਆਂ ਵੱਲੋਂ ਪੰਜਾਬ ’ਚ ਬਹੁਤ ਸਾਰੇ ਉਮੀਦਵਾਰ ਐਲਾਨ ਦਿੱਤੇ ਗਏ ਹਨ ਇਸ ਲਈ ਬਿਨਾਂ ਦੇਰੀ ਕਾਂਗਰਸ ਨੂੰ ਵੀ ਅਜਿਹਾ ਕਰਨਾ ਚਾਹੀਦਾ ਹੈ। ਸ੍ਰੀ ਸਦੀਕ ਮੁਤਾਬਕ ਸ੍ਰੀਮਤੀ ਗਾਂਧੀ ਨੇ ਭਰੋਸਾ ਦਿੱਤਾ ਕਿ ਅਜਿਹਾ ਜਲਦੀ ਹੀ ਹੋਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਕੌਮੀ ਪੱਧਰ ’ਤੇ ‘ਇੰਡੀਆ’ ਮਹਾ-ਗੱਠਜੋੜ ਬਣਨ ਕਾਰਨ ਕਾਫੀ ਨੁਕਤਿਆਂ ’ਤੇ ਵਿਚਾਰ ਕਰਨਾ ਪੈਂਦਾ ਹੈ ਅਤੇ ਉਂਜ ਵੀ ਪੰਜਾਬ ’ਚ ਸਭ ਤੋਂ ਆਖਰੀ ਚੋਣ ਪੜਾਅ ’ਤੇ ਵੋਟਾਂ ਪੈਣ ਕਾਰਨ ਥੋੜ੍ਹੀ ਢਿੱਲ ਹੈ।

Advertisement
Author Image

sukhwinder singh

View all posts

Advertisement
Advertisement
×