ਮੁਲਾਜ਼ਮ ਆਗੂਆਂ ਵੱਲੋਂ ਮੁੱਖ ਸਕੱਤਰ ਨਾਲ ਮੁਲਾਕਾਤ
ਕੁਲਦੀਪ ਸਿੰਘ
ਚੰਡੀਗੜ੍ਹ, 24 ਨਵੰਬਰ
ਪੰਜਾਬ ਸਿਵਲ ਸਕੱਤਰੇਤ ਦੀਆਂ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਜੁਆਇੰਟ ਐਕਸ਼ਨ ਕਮੇਟੀ ਦੇ ਆਗੂਆਂ ਵੱਲੋਂ ਅੱਜ ਮੁੱਖ ਸਕੱਤਰ ਪੰਜਾਬ ਕੇਏਪੀ ਸਿਨਹਾ ਨਾਲ ਸਕੱਤਰੇਤ ਵਿੱਚ ਮੁਲਾਕਾਤ ਕੀਤੀ ਗਈ। ਇਸ ਦੌਰਾਨ ਮੁਲਾਜ਼ਮ ਆਗੂਆਂ ਵੱਲੋਂ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਸਵੀਰ ਭੇਟ ਕੀਤੀ ਗਈ।
ਇਸ ਮੁਲਾਕਾਤ ਵਿੱਚ ਮੁਲਾਜ਼ਮ ਆਗੂਆਂ ਵੱਲੋਂ ਮੁਲਾਜ਼ਮਾਂ ਦੇ ਕਈ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ ਜਿਨ੍ਹਾਂ ਨੂੰ ਮੁੱਖ ਸਕੱਤਰ ਵੱਲੋਂ ਧਿਆਨ ਨਾਲ ਸੁਣਿਆ ਗਿਆ। ਮੁੱਖ ਸਕੱਤਰ ਵੱਲੋਂ ਮੁਲਾਜ਼ਮਾਂ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਡਿਊਟੀ ਕਰਨ ਦੀ ਨਸੀਹਤ ਦਿੱਤੀ ਗਈ ਤਾਂ ਜੋ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਇਆ ਜਾ ਸਕੇ। ਅਧਿਕਾਰੀ ਨੇ ਮੁਲਾਜ਼ਮਾਂ ਨੂੰ ਡਿਊਟੀ ਦੇ ਨਾਲ-ਨਾਲ ਸਾਹਿਤਕ ਸਰਗਰਮੀਆਂ ਵਿੱਚ ਭੂਮਿਕਾ ਨਿਭਾਉਣ ਲਈ ਵੀ ਆਖਿਆ ਗਿਆ। ਇਸ ਮੌਕੇ ਜੁਆਇੰਟ ਐਕਸ਼ਨ ਕਮੇਟੀ ਦੇ ਸਰਪ੍ਰਸਤ ਪਰਮਦੀਪ ਸਿੰਘ ਭਬਾਤ, ਚੇਅਰਮੈਨ ਮਨਜੀਤ ਸਿੰਘ ਰੰਧਾਵਾ, ਪ੍ਰਧਾਨ ਸੁਖਚੈਨ ਸਿੰਘ ਖਹਿਰਾ, ਸੀਨੀਅਰ ਮੀਤ ਪ੍ਰਧਾਨ ਮਲਕੀਤ ਸਿੰਘ ਔਜਲਾ, ਕੋਆਰਡੀਨੇਟਰ ਸ਼ੁਸ਼ੀਲ ਕੁਮਾਰ (ਫੌਜੀ) ਅਤੇ ਪਰਵੀਨ ਕੁਮਾਰ ਹਾਜ਼ਰ ਸਨ।