ਅਧਿਆਪਕ ਜਥੇਬੰਦੀਆਂ ਵੱਲੋਂ ਚੋਣ ਕਮਿਸ਼ਨਰ ਨਾਲ ਮੁਲਾਕਾਤ
07:51 AM Oct 02, 2024 IST
Advertisement
ਕੁਲਦੀਪ ਸਿੰਘ
ਚੰਡੀਗੜ੍ਹ, 1 ਅਕਤੂਬਰ
ਅਧਿਆਪਕ ਜਥੇਬੰਦੀਆਂ ਦੇ ਸਾਂਝੇ ਵਫ਼ਦ ਵੱਲੋਂ ਅੱਜ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨਾਲ ਮੁਲਾਕਾਤ ਕੀਤੀ ਗਈ। ਅਧਿਆਪਕ ਆਗੂਆਂ ਬਲਜੀਤ ਸਿੰਘ ਸਲਾਣਾ, ਵਿਕਰਮ ਦੇਵ ਸਿੰਘ, ਸੁਖਵਿੰਦਰ ਸਿੰਘ ਚਾਹਲ, ਹਰਜਿੰਦਰ ਸਿੰਘ ਪੰਨੂ ਅਤੇ ਬਲਬੀਰ ਲੌਂਗੋਵਾਲ ਦੀ ਅਗਵਾਈ ਹੇਠਲੇ ਵਫਦ ਨੇ ਚੋਣ ਕਮਿਸ਼ਨਰ ਤੋਂ ਮੰਗ ਕੀਤੀ ਕਿ ਹਰ ਵੋਟਿੰਗ ਕੇਂਦਰ ’ਤੇ ਢੁੱਕਵੀਂ ਗਿਣਤੀ ਵਿੱਚ ਸੁਰੱਖਿਆ ਕਰਮਚਾਰੀ ਲਗਾਏ ਜਾਣ ਤਾਂ ਜੋ ਡਿਊਟੀ ਮੁਲਾਜ਼ਮਾਂ ਦੀ ਸੁਰੱਖਿਆ ਦੇ ਨਾਲ-ਨਾਲ ਨਿਰਪੱਖ ਚੋਣ ਯਕੀਨੀ ਹੋ ਸਕੇ। ਵਫਦ ਨੇ ਦੱਸਿਆ ਕਿ ਚੋਣ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਸੰਵੇਦਨਸ਼ੀਲ ਚੋਣ ਕੇਂਦਰਾਂ ਉੱਪਰ ਵਧੇਰੇ ਸੁਰੱਖਿਆ ਫੋਰਸ ਮੁਹੱਈਆ ਕਰਵਾਉਣ ਸਬੰਧੀ ਡੀਜੀਪੀ ਨੂੰ ਕਿਹਾ ਜਾਵੇਗਾ। ਵੋਟਾਂ ਦੀ ਗਿਣਤੀ ਵੱਖਰੇ ਕੇਂਦਰ ਬਣਾ ਕੇ ਕਰਵਾਉਣ ਸਮੇਤ ਹੋਰ ਕਈ ਮੰਗਾਂ ਦੀ ਪੂਰਤੀ ਬਾਰੇ ਉਨ੍ਹਾਂ ਅਸਮਰਥਾ ਜ਼ਾਹਰ ਕੀਤੀ।
Advertisement
Advertisement
Advertisement