ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਵੱਲੋਂ ਸੰਸਦ ਮੈਂਬਰ ਨਾਲ ਮੁਲਾਕਾਤ
ਪੱਤਰ ਪ੍ਰੇਰਕ
ਮਾਛੀਵਾੜਾ, 12 ਜੂਨ
ਮਾਛੀਵਾੜਾ ਸਾਹਿਬ ਦੇ ਸਾਬਕਾ ਨਗਰ ਕੌਂਸਲ ਪ੍ਰਧਾਨ ਸੁਰਿੰਦਰ ਕੁੰਦਰਾ ਵੱਲੋਂ ਅੱਜ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਬੋਪਾਰਾਏ ਨਾਲ ਮੁਲਾਕਾਤ ਕੀਤੀ ਅਤੇ ਹਲਕਾ ਸਮਰਾਲਾ ਦੀਆਂ ਸਿਆਸੀ ਸਰਗਰਮੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਪ੍ਰਧਾਨ ਕੁੰਦਰਾ ਨੇ ਕਿਹਾ ਕਿ ਲੋਕਾਂ ਨੇ ਇੱਕ ਪੜ੍ਹੇ-ਲਿਖੇ ਬੇਦਾਗ ਤੇ ਈਮਾਨਦਾਰ ਸਖ਼ਸ਼ੀਅਤ ਡਾ. ਅਮਰ ਸਿੰਘ ਨੂੰ ਦੂਜੀ ਵਾਰ ਜਿਤਾ ਕੇ ਸੰਸਦ ਭੇਜਿਆ ਜੋ ਕਿ ਉਨ੍ਹਾਂ ਦਾ ਸੁਚੱਜਾ ਫੈਸਲਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਡਾ. ਅਮਰ ਸਿੰਘ ਨੇ ਹਲਕਾ ਸਮਰਾਲਾ ਦੇ ਪਿੰਡਾਂ ’ਚ ਵਿਕਾਸ ਕਾਰਜਾਂ ਲਈ ਗ੍ਰਾਂਟਾ ਦਿੱਤੀਆਂ ਅਤੇ ਹੁਣ ਵੀ ਉਹ ਜੋ ਲੋਕਾਂ ਨਾਲ ਵਾਅਦੇ ਕੀਤੇ ਹਨ ਉਨ੍ਹਾਂ ’ਤੇ ਖ਼ਰਾ ਉਤਰਨਗੇ। ਪ੍ਰਧਾਨ ਕੁੰਦਰਾ ਨੇ ਕਿਹਾ ਕਿ ਉਹ ਕਾਂਗਰਸ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਲੋਕ ਸਭਾ ਚੋਣ ਵਿਚ ਉਨ੍ਹਾਂ ਨੇ ਪਾਰਟੀ ਦਾ ਡੱਟ ਕੇ ਸਾਥ ਦਿੱਤਾ। ਇਸ ਮੌਕੇ ਡਾ. ਅਮਰ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਉਹ ਹਲਕਾ ਸਮਰਾਲਾ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਪੀ.ਏ. ਸੁਖਬੀਰ ਸਿੰਘ ਪੱਪੀ ਮੌਜੂਦ ਸਨ।