ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੇਅਰਮੈਨ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

07:48 AM Jul 12, 2023 IST

ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 11 ਜੁਲਾਈ
ਜ਼ਿਲ੍ਹਾ ਯੋਜ਼ਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸ਼ਹਿਰ ਅੰਦਰ ਜਾਰੀ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਸਮੀਖਿਆ ਕੀਤੀ ਅਤੇ ਇਨ੍ਹਾਂ ਦੀ ਸੰਪੂਰਨਤਾ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਵਜੀਤ ਕਲਸੀ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਚੇਅਰਮੈਨ ਸ੍ਰੀ ਅਗਰਵਾਲ ਨੇ ਬਲਾਕ ਅਤੇ ਪੰਚਾਇਤ ਅਫ਼ਸਰਾਂ ਤੋਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਅਧੂਰੇ ਅਤੇ ਕਾਰਜਸ਼ੀਲ ਕੰਮਾਂ ਨੂੰ ਤੈਅ ਸਮੇਂ ਅਨੁਸਾਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਪੰਜਾਬ ਪਾਵਰ ਕਾਰਪੋਰੇਸ਼ਨ ਦੇ ਕੰਮਾਂ ਸਬੰਧੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜ਼ਿਲ੍ਹੇ ਅੰਦਰ ਲਟਕ ਰਹੇ ਅਤੇ ਨੀਵੇਂ ਬਿਜਲੀ ਮੀਟਰਾਂ ਨੂੰ ਜਲਦੀ ਠੀਕ ਕੀਤਾ ਜਾਵੇ। ਬਲਾਕ ਮਿਸ਼ਨ ਮੈਨੇਜਰ ਪੰਜਾਬ ਸਕਿੱਲਡ ਡਿਵੈਲਪਮੈਂਟ ਬਠਿੰਡਾ ਨੇ ਮੀਟਿੰਗ ’ਚ ਦੱਸਿਆ ਕਿ ਉਨ੍ਹਾਂ ਵੱਲੋਂ ਸਾਲ 2022-23 ਦੇ ਟੀਚੇ ਸਮੇਂ-ਸਿਰ ਮੁਕੰਮਲ ਕਰ ਲਏ ਗਏ ਹਨ। ਇਸ ਮੌਕੇ ਉਪ ਅਰਥ ਅਤੇ ਅੰਕੜਾ ਸਲਾਹਕਾਰ ਅਫ਼ਸਰ ਸੁਨੀਤਾ ਪਾਲ, ਸਹਾਇਕ ਖੋਜ ਅਫ਼ਸਰ ਰਣਜੀਤ ਸਿੰਘ, ਇਨਵੈਸਟੀਗੇਟਰ ਸੰਦੀਪ ਕੁਮਾਰ ਹਾਜ਼ਰ ਸਨ।

Advertisement

Advertisement
Tags :
ਅਧਿਕਾਰੀਆਂਚੇਅਰਮੈਨਮੀਟਿੰਗਵੱਲੋਂ